menu-icon
Punjabi Story Line
  • Home
  • News
  • Punjab
  • ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

Date Updated Last Updated : 27 July 2026, 09:35 PM IST
Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ 'ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।

 ਨੀਟ, ਜੇ.ਈ.ਈ. ਅਤੇ ਪੀਐੱਸਟੀਐੱਸਈ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸ਼ਾਨਦਾਰ ਸਫਲਤਾ

ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੈਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।

ਵਰਧਮਾਨ ਗਰੁੱਪ ਵੱਲੋਂ 5 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਨਵਾਂ ਬਲਾਕ, 18 ਕਲਾਸਰੂਮ ਅਤੇ 3 ਸਟਾਫ ਰੂਮ

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।”

ਸਿਰਫ਼ ਮੁਫ਼ਤ ਸਹੂਲਤਾਂ ਨਹੀਂ, ਸਗੋਂ ਸਿੱਖਿਆ ਹੀ ਗਰੀਬੀ ਮੁਕਾਉਣ ਦੀ ਕੁੰਜੀ : ਮਾਨ

ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖਾਸ ਤੌਰ 'ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।”

ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡਿਆ

ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਅਧਿਆਪਕਾਂ ਦੀ ਸਿਖਲਾਈ ਅਤੇ ਸਮਾਰਟ ਕਲਾਸਰੂਮਾਂ ਕਾਰਨ ਪੰਜਾਬ ਸਿਖਰ 'ਤੇ, ਪਹਿਲਾਂ ਨੰਬਰ ਇੱਕ ਸੀ ਕੇਰਲ

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਲੁਧਿਆਣਾ ਦੇ 3 ਲੱਖ ਵਿਦਿਆਰਥੀਆਂ ਲਈ 16 ਸਕੂਲ ਆਫ਼ ਐਮੀਨੈਂਸ, 11 ਬ੍ਰਿਲੀਅੰਸ ਅਤੇ 35 ਹੈਪੀਨੈੱਸ ਸਕੂਲ

ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲੀਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

Recent News