ਪੰਜਾਬ ਨਿਊਜ। ਪੰਜਾਬ 'ਚ ਪੈ ਰਹੀ ਗਰਮੀ ਕਾਰਨ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.3 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਗਲੇ ਚਾਰ ਦਿਨਾਂ ਲਈ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ। ਜੇਕਰ ਸਥਿਤੀ ਇਸੇ ਤਰ੍ਹਾਂ ਰਹੀ ਤਾਂ ਮਈ 'ਚ ਪਹਿਲੀ ਵਾਰ ਪਾਰਾ 50 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
ਪੰਜਾਬ ਵਿੱਚ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਵੀ ਟਾਈਮ ਬਦਲਿਆ
ਹੁਣ ਪੰਜਾਬ ਵਿੱਚ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਪਹਿਲੀ ਸ਼ਿਫਟ ਸਵੇਰੇ 7 ਤੋਂ 10 ਵਜੇ ਤੱਕ ਅਤੇ ਦੂਜੀ ਸ਼ਿਫਟ 10.15 ਤੋਂ 1.15 ਵਜੇ ਤੱਕ ਖੁੱਲ੍ਹੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵਿਭਾਗ ਨੇ ਸਿੰਗਲ ਸ਼ਿਫਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲਣ ਦਾ ਹੁਕਮ ਜਾਰੀ ਕੀਤਾ ਸੀ। ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ। ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ।
ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ