menu-icon
Punjabi Story Line
  • Home
  • News
  • Punjab
  • PUNJAB: 19 ਹਜ਼ਾਰ ਸਰਕਾਰੀ ਸਕੂਲਾਂ ਚ ਮੈਗਾ PTM, ਅਧਿਆਪਕਾਂ ਨੂੰ ਮਿਲੇ 18 ਲੱਖ ਮਾਪੇ, ਦਿੱਤੇ ਕਈ ਸੁਝਾਅ

PUNJAB: 19 ਹਜ਼ਾਰ ਸਰਕਾਰੀ ਸਕੂਲਾਂ ਚ ਮੈਗਾ PTM, ਅਧਿਆਪਕਾਂ ਨੂੰ ਮਿਲੇ 18 ਲੱਖ ਮਾਪੇ, ਦਿੱਤੇ ਕਈ ਸੁਝਾਅ

ਸਕੂਲਾਂ ਵੱਲੋਂ ਮਾਪਿਆਂ ਲਈ ਵਿਸ਼ੇਸ਼ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕੁਝ ਸਕੂਲਾਂ ਵਿੱਚ ਮਾਪਿਆਂ ਅਤੇ ਬੱਚਿਆਂ ਲਈ ਸੈਲਫੀ ਪੁਆਇੰਟ ਵੀ ਬਣਾਏ ਗਏ।

Date Updated Last Updated : 16 December 2023, 06:09 PM IST
Share:

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀਟੀਐਮ) ਕਰਵਾਈ ਗਈ। ਸਵੇਰੇ 10 ਵਜੇ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਸਮਾਪਤ ਹੋਈ। ਇਨ੍ਹਾਂ ਘੰਟਿਆਂ ਦੌਰਾਨ ਲਗਭਗ 18 ਲੱਖ ਮਾਪੇ ਸਾਰੇ ਸਕੂਲਾਂ ਵਿੱਚ ਪਹੁੰਚੇ, ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਲਈ ਸੁਝਾਅ ਵੀ ਦਿੱਤੇ।

 

ਬੱਚਿਆਂ ਦੀ ਗਤੀਵਿਧੀਆਂ ਤੇ ਨਜ਼ਰ ਰੱਖਣ ਮਾਪੇ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ PTM ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਦਰਅਸਲ, ਬੱਚੇ ਦੇ ਵਿਕਾਸ ਲਈ ਸਕੂਲ ਅਤੇ ਘਰ ਅਤੇ ਬਾਹਰ ਬਿਤਾਇਆ ਸਮਾਂ ਮਹੱਤਵਪੂਰਨ ਹੁੰਦਾ ਹੈ। ਮਾਪਿਆਂ ਨੂੰ ਇਹ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਕਿ ਬੱਚੇ ਸਕੂਲ ਵਿੱਚ ਕੀ ਕਰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀ ਤਰੱਕੀ ਹੁੰਦੀ ਹੈ। ਇਸੇ ਤਰ੍ਹਾਂ ਅਧਿਆਪਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਸਕੂਲ ਤੋਂ ਘਰ ਜਾ ਕੇ ਕੀ ਕਰਦੇ ਹਨ, ਤਾਂ ਜੋ ਬੱਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

 

ਮੁੱਖ ਮੰਤਰੀ ਨੇ ਖੁਦ ਸੱਦਾ ਦਿੱਤਾ ਮਾਪਿਆਂ ਨੂੰ
ਇਸ PTM ਲਈ ਸੀਐਮ ਮਾਨ ਨੇ ਖੁਦ ਮਾਪਿਆਂ ਨੂੰ ਸੱਦਾ ਦਿੱਤਾ ਸੀ। ਹਾਲ ਹੀ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਬੱਚੇ ਦੀ ਰੁਚੀ ਦਾ ਪਤਾ ਲੱਗੇਗਾ ਅਤੇ ਇਹ ਸਰਕਾਰੀ ਸਕੂਲ ਵਧੀਆ ਭਵਿੱਖ ਤਿਆਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਨੂੰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ।

 

ਮਾਪਿਆਂ ਦੇ ਸੁਝਾਵਾਂ ਲੈਣ ਦੇ ਹੁਕਮ
ਅੱਜ ਪੰਜਾਬ ਭਰ ਦੇ ਸਕੂਲਾਂ ਵਿੱਚ 18 ਲੱਖ ਦੇ ਕਰੀਬ ਮਾਪੇ ਪਹੁੰਚ ਚੁੱਕੇ ਹਨ। ਅਜਿਹੇ 'ਚ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਮਾਪਿਆਂ ਤੋਂ ਸੁਝਾਅ ਲੈਣ ਦੇ ਹੁਕਮ ਦਿੱਤੇ ਸਨ। ਇਹ ਸੁਝਾਅ ਸਕੂਲ ਦੇ ਸੁਧਾਰ ਅਤੇ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਨੂੰ ਭੇਜੇ ਜਾਣਗੇ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕੇ।

Tags :

Recent News