ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ : ਦਿੱਲੀ 'ਚ ਹੋਏ ਸਮਝੌਤਾ, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਸਨ ਮੌਜੂਦ

ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਾਜ਼ਰ ਸਨ। ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਹਿਮਤੀ ਪੱਤਰ 'ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

Share:

ਪੰਜਾਬ ਨਿਊਜ। ਹੁਣ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ ਸਿੱਖਿਆ ਫਿਨਲੈਂਡ ਦੀ ਤਰਜ਼ 'ਤੇ ਹੋਵੇਗੀ। ਇਸ ਦੇ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੇ ਅਬੈਂਸੀ ਵਿੱਚ ਟਰਕੂ ਯੂਨੀਵਰਸਿਟੀ ਅਤੇ ਦਿੱਲੀ ਵਿੱਚ ਪੰਜਾਬ ਸਰਕਾਰ ਦਰਮਿਆਨ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਾਜ਼ਰ ਸਨ। ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਹਿਮਤੀ ਪੱਤਰ 'ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਤਿੰਹ ਹਫਤਿਆਂ ਦਾ ਹੋਵੇਗਾ ਟ੍ਰੇਨਿੰਗ ਪ੍ਰੋਗਰਾਮ 

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ 'ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

ਇਹ ਵੀ ਪੜ੍ਹੋ