Punjab News: ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਨੇ ਦਿੱਤੀ ਵਾਈ ਸ਼੍ਰੇਣੀ ਦੀ ਸੁਰੱਖਿਆ

ਭਾਜਪਾ ਆਗੂਆਂ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਸ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘਟਾ ਦਿੱਤੀ ਹੈ।

Share:

Punjab News: ਪੰਜਾਬ ਸਰਕਾਰ ਨੇ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਭਾਜਪਾ 'ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਰਿੰਕੂ ਅਕੇ ਸ਼ੀਤਲ ਅੰਗੁਰਾਲ ਨੇ ਕੇਂਦਰ ਦੇ ਗ੍ਰਹਿ ਮੰਤਰੀ ਤੋਂ ਸੁਰੱਖਿਆ ਦੇਣ ਦੀ ਅਪੀਲ ਕੀਤੀ ਸੀ। ਹੁਣ ਕੇਂਦਰ ਸਰਕਾਰ ਨੇ ਦੋਵਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਕੇਂਦਰ ਨੇ ਪੰਜਾਬ ਵਿੱਚ ਉਨ੍ਹਾਂ ਦੀ ਜਾਨ ਦੀ ਖਤਰੇ ਨੂੰ ਦੇਖਦੇ ਹੋਏ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ।

ਕੁਝ ਦਿਨ ਪਹਿਲਾਂ ਹੋਏ ਸਨ ਭਾਜਪਾ ਵਿੱਚ ਸ਼ਾਮਲ

ਸੁਸ਼ੀਲ ਕੁਮਾਰ ਰਿੰਕੂ ਨੂੰ ‘ਆਪ’ ਵੱਲੋਂ ਜਲੰਧਰ ਤੋਂ ਟਿਕਟ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਸੀ ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। 'ਆਪ' ਦੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਦੋਵਾਂ ਦੀ ਸੁਰੱਖਿਆ ਘਟਾ ਦਿੱਤੀ ਗਈ। ਪਰ ਕੇਂਦਰ ਸਰਕਾਰ ਨੇ ਦੋਵਾਂ ਨੂੰ ਅਰਧ ਸੈਨਿਕ ਬਲ ਮੁਹੱਈਆ ਕਰਵਾਏ ਹਨ।

ਇਹ ਵੀ ਪੜ੍ਹੋ