menu-icon
Punjabi Story Line
  • Home
  • News
  • Punjab
  • ਪੰਜਾਬ 'ਚ ਡਰੋਨ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ, ਜਾਣਾ ਪੈ ਸਕਦਾ ਜੇਲ੍ਹ 

ਪੰਜਾਬ 'ਚ ਡਰੋਨ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ, ਜਾਣਾ ਪੈ ਸਕਦਾ ਜੇਲ੍ਹ 

ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕਰਦੇ ਹੋਏ ਹੋਰ ਵੀ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।  ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ‘ਤੇ ਛੱਡਣ ਦੀ ਪਾਬੰਦੀ ਹੈ।  ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ‘ਤੇ ਵੀ ਪਾਬੰਦੀ ਲਾਈ ਗਈ ਹੈ। 

Date Updated Last Updated : 10 February 2025, 03:47 PM IST
Share:

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ   ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਮਨਜ਼ੂਰੀ ਲੈਣੀ ਹੋਵੇਗੀ ਜ਼ਰੂਰੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡ੍ਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।  

ਹੋਰ ਵੀ ਪਾਬੰਦੀਆਂ ਲਾਈਆਂ 

 ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਕ ਹੋਰ ਮਨਾਹੀ ਦੇ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।  ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।

Recent News