menu-icon
Punjabi Story Line
  • Home
  • News
  • Punjab
  • ਪੰਜਾਬ ਪੁਲਿਸ ਨੇ ਗੁਰਦਾਸਪੁਰ ਜਿਲ੍ਹੇ ਵਿੱਚ ਨਸ਼ਾ ਤਸਕਰ ਦਾ ਢਾਹਿਆ ਮਕਾਨ, ਮੁਲਜ਼ਮ ਖਿਲਾਫ ਵੱਖ-ਵੱਖ ਥਾਣਿਆਂ 'ਚ 3 ਕੇਸ ਦਰਜ਼

ਪੰਜਾਬ ਪੁਲਿਸ ਨੇ ਗੁਰਦਾਸਪੁਰ ਜਿਲ੍ਹੇ ਵਿੱਚ ਨਸ਼ਾ ਤਸਕਰ ਦਾ ਢਾਹਿਆ ਮਕਾਨ, ਮੁਲਜ਼ਮ ਖਿਲਾਫ ਵੱਖ-ਵੱਖ ਥਾਣਿਆਂ 'ਚ 3 ਕੇਸ ਦਰਜ਼

ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ  ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

Date Updated Last Updated : 20 March 2025, 07:35 PM IST
Share:

ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ ਦੀਆਂ ਸਿਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ, ਉਥੇ ਨਸ਼ਾ ਵੇਚ ਕੇ ਬਣਾਈ ਗਈ ਪ੍ਰਾਪਰਟੀ ਤੇ ਪੀਲਾ ਪੰਜਾ ਚਲਾ ਕੇ ਤੋੜਿਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

ਕਈ ਮਾਮਲੇ ਤਸਕਰ ਖਿਲਾਫ ਦਰਜ

ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

ਨਸ਼ਿਆ ਖਿਲਾਫ ਕਾਰਵਾਈ ਅੱਗੇ ਵੀ ਰਹੇਗੀ ਜਾਰੀ

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਇਸ ਮੌਕੇ ਤੇਜਿੰਦਰਪਾਲ ਸਿੰਘ ਗੁਰਾਇਆ ਡੀ.ਐਸ.ਪੀ (ਐੱਚ), ਹਰੀਸ਼ ਬਹਿਲ ਡੀਐਸਪੀ, ਨਾਰੋਕੈਟਿਕ ਸੈੱਲ, ਐਸ.ਐਚ.ਓਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।

Tags :

Recent News