Punjab Politics: ਬਾਗੀ ਸੁਰਾਂ ਅੱਗੇ ਝੁਕੀ ਹਾਈਕਮਾਂਡ, ਕਾਂਗਰਸ ਨੇ ਬਣਾਈ ਸਿਮਰਜੀਤ ਬੈਂਸ ਤੋਂ ਦੂਰੀ

ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਕਾਂਗਰਸੀ ਆਗੂਆਂ ਦੀ ਬਾਗੀ ਸੁਰ ਨੂੰ ਦੇਖਦਿਆਂ ਹਾਈਕਮਾਂਡ ਨੇ ਸਿਮਰਜੀਤ ਸਿੰਘ ਬੈਂਸ ਨੂੰ ਟਿਕਟ ਦੇਣ ਤੋਂ ਗੁਰੇਜ਼ ਕੀਤਾ ਹੈ।

Share:

Punjab Politics: ਲੁਧਿਆਣਾ ਦੀ ਲੋਕ ਸਭਾ ਸੀਟ 'ਤੇ ਭਾਜਪਾ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਕਾਂਗਰਸ ਹਾਈਕਮਾਂਡ ਨਾਲ ਕਈ ਮੀਟਿੰਗਾਂ ਹੋਈਆਂ। ਜ਼ਿਲ੍ਹਾ ਪੱਧਰੀ ਕਾਂਗਰਸੀ ਆਗੂ ਬੈਂਸ ਨੂੰ ਟਿਕਟ ਦੇਣ ਦੇ ਖ਼ਿਲਾਫ਼ ਹਨ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਬੈਂਸ ਨੂੰ ਟਿਕਟ ਦੇਣ ਦੇ ਆਪਣੇ ਫੈਸਲੇ 'ਤੇ ਬ੍ਰੇਕ ਲਗਾ ਦਿੱਤੀ ਹੈ।

ਚੰਡੀਗੜ੍ਹ ਹੋਈ ਮੀਟਿੰਗ ਵਿੱਚ ਦਿਖੇ ਕਾਂਗਰਸੀ ਆਗੂਆਂ ਦੇ ਬਾਗੀ ਸੁਰ

ਸੂਤਰਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਕਾਂਗਰਸੀ ਆਗੂਆਂ ਦੀ ਬਾਗੀ ਸੁਰ ਨੂੰ ਦੇਖਦਿਆਂ ਹਾਈਕਮਾਂਡ ਨੇ ਸਿਮਰਜੀਤ ਸਿੰਘ ਬੈਂਸ ਨੂੰ ਟਿਕਟ ਦੇਣ ਤੋਂ ਗੁਰੇਜ਼ ਕੀਤਾ ਹੈ। ਇਸ ਤੋਂ ਪਹਿਲਾਂ ਬੈਂਸ ਦੇ ਵੀ ਭਾਜਪਾ 'ਚ ਸ਼ਾਮਲ ਹੋਣ ਦੀ ਸੰਭਾਵਨਾ ਸੀ ਪਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਲ ਹੋ ਕੇ ਬੈਂਸ ਦੇ ਸਿਆਸੀ ਸਮੀਕਰਨ ਬਦਲ ਦਿੱਤੇ।

ਇਨ੍ਹਾਂ ਤੇ ਖੇਡ ਸਕਦੀ ਹੈ ਹੁਣ ਕਾਂਗਰਸ ਦਾਅ

ਹੁਣ ਕਾਂਗਰਸ ਲੁਧਿਆਣਾ ਤੋਂ ਸਾਂਸਦ ਰਹਿ ਚੁੱਕੇ ਮਨੀਸ਼ ਤਿਵਾੜੀ ਜਾਂ ਸੰਜੇ ਤਲਵਾੜ 'ਤੇ ਆਪਣਾ ਦਾਅ ਖੇਡ ਸਕਦੀ ਹੈ। ਕੱਲ੍ਹ ਹੋਈ ਮੀਟਿੰਗ 'ਚ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਨਾਰਾਜ਼ ਨਾ ਕਰਦੇ ਹੋਏ ਬੈਂਸ ਤੋਂ ਦੂਰੀ ਬਣਾ ਲਈ ਹੈ। ਦੱਸ ਦੇਈਏ ਕਿ ਇਸ ਮੀਟਿੰਗ ਤੋਂ ਕਰੀਬ ਦੋ ਦਿਨ ਪਹਿਲਾਂ ਸਾਬਕਾ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਈਸ਼ਵਰਜੋਤ ਚੀਮਾ ਨੇ ਵਿਧਾਇਕ ਕੁਲਦੀਪ ਵੈਦ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਆਪਣਾ ਫੈਸਲਾ ਹਾਈਕਮਾਂਡ ਨੂੰ ਸੌਂਪ ਦਿੱਤਾ ਸੀ।

ਇਹ ਵੀ ਪੜ੍ਹੋ