Punjab Politics: ਚਾਰ ਸਾਲਾਂ ਦੇ ਲੰਬੇ ਵਕਫੇ ਤੋਂ ਬਾਅਦ ਘਰ ਵਾਪਸੀ ਕਰਨਗੇ ਟਕਸਾਲੀ ਆਗੂ ਜਗਦੀਸ਼ ਸਿੰਘ ਗਰਚਾ,ਅੱਜ ਹੋਣਗੇ ਅਕਾਲੀ ਦਲ ਵਿੱਚ ਸ਼ਾਮਲ

Punjab Politics: ਹਰਜਿੰਦਰ ਸਿੰਘ ਗਰਚਾ ਨੇ ਕਿਹਾ ਕਿ ਅਸੀਂ ਇਸ ਗੱਲ ਦੀ ਸ਼ਲਾਘਾ ਕਰਦੇ ਹਾਂ ਕਿ ਸੁਖਬੀਰ ਬਾਦਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਅਸੀਂ ਇਹੀ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਮਸਲੇ ਹੱਲ ਹੋ ਗਏ ਹਨ ਅਤੇ ਅਸੀਂ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।

Share:

Punjab Politics: ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ ਜਿਨ੍ਹਾਂ ਨੇ ਕਿਸੇ ਕਾਰਨ ਕਰਕੇ ਪਾਰਟੀ ਦਾ ਸਾਥ ਦਿੱਤਾ ਸੀ ਹੁਣ ਉਨ੍ਹਾਂ ਵੱਲੋਂ ਘਰ ਵਾਪਸੀ ਕੀਤੀ ਜੀ ਰਹੀ ਹੈ। ਇਨ੍ਹਾਂ ਦੇ ਵਿੱਚ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਲ ਹਨ। ਇਨ੍ਹਾਂ ਦੋਵਾਂ ਆਗੂਆਂ ਤੋਂ ਬਾਅਦ ਹੁਣਣ ਸਾਬਕਾ ਕੈਬਨਿਟ ਮੰਤਰੀ ਅਤੇ ‘ਟਕਸਾਲੀ ਅਕਾਲੀ’ ਆਗੂ ਜਗਦੀਸ਼ ਸਿੰਘ ਗਰਚਾ ਨੇ ਚਾਰ ਸਾਲਾਂ ਦੇ ਲੰਮੇ ਵਕਫ਼ੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਦਾ ਫੈਸਲਾ ਕੀਤਾ ਹੈ।

ਅੱਜ ਵੀਰਵਾਰ ਨੂੰ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਆਪਣੀ ਵਾਪਸੀ ਦਾ ਐਲਾਨ ਕਰਨਗੇ। ਇੱਥੇ ਦੱਸਣਯੋਗ ਹੈ ਕਿ 80 ਸਾਲਾ ਗਰਚਾ ਨੇ ਚੋਣ ਸਿਆਸਤ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ ਪਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਸਾਬਕਾ ਮੰਤਰੀ ਗਰਚਾ ਦੇ ਪੁੱਤਰ ਹਰਜਿੰਦਰ ਗਰਚਾ ਨੇ ਕਿਹਾ ਸੁਖਬੀਰ ਬਾਦਲ ਨਾਲ ਕੋਈ ਨਿੱਜੀ ਮਸਲਾ ਨਹੀਂ

ਸਾਬਕਾ ਮੰਤਰੀ ਦੇ ਪੁੱਤਰ ਹਰਜਿੰਦਰ ਸਿੰਘ ਗਰਚਾ ਨੇ ਕਿਹਾ ਕਿ ਅਸੀਂ ਪਾਰਟੀ ਦੀ ਕਾਰਜਪ੍ਰਣਾਲੀ ਦੇ ਖਿਲਾਫ ਹਾਂ ਕਿਉਂਕਿ ਵਫਾਦਾਰਾਂ ਨੂੰ ਉਸ ਸਮੇਂ ਬਣਦਾ ਸਨਮਾਨ ਨਹੀਂ ਮਿਲ ਰਿਹਾ ਸੀ। ਉਨ੍ਹਾਂ ਦਾ ਸੁਖਬੀਰ ਬਾਦਲ ਨਾਲ ਕੋਈ ਨਿੱਜੀ ਮਸਲਾ ਨਹੀਂ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਸੁਖਬੀਰ ਨੇ ਉਨ੍ਹਾਂ ਦੇ ਪਿਤਾ ਅਤੇ ਹੋਰ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਬਿਨਾਂ ਕਿਸੇ ਸ਼ਰਤ ਦੇ ਪਾਰਟੀ ਵਿੱਚ ਮੁੜ ਹੋ ਰਹੇ ਹਨ ਸ਼ਾਮਲ

ਇਸ ਤੋਂ ਇਲਾਵਾ ਉਹ ਅਤੇ ਉਨ੍ਹਾਂ ਦੇ ਪਿਤਾ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਹ ਲੋਕ ਸਭਾ ਚੋਣ ਲੜਨ ਦੀ ਦੌੜ ਵਿੱਚ ਨਹੀਂ ਹਨ ਪਰ ਭਵਿੱਖ ਵਿੱਚ ਜੇਕਰ ਪਾਰਟੀ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਦੀ ਹੈ ਤਾਂ ਉਹ ਚੋਣ ਲੜਨਗੇ। ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਉਹ ਵੀਰਵਾਰ ਨੂੰ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਸੁਖਬੀਰ ਬਾਦਲ ਦਾ ਸਵਾਗਤ ਕਰਨਗੇ। ਪਾਰਟੀ ਅਤੇ ਪੰਜਾਬ ਦੇ ਮੁੱਦਿਆਂ ਲਈ ਉਹ ਸਾਰੇ ਇਕਜੁੱਟ ਹਨ।

ਇਹ ਵੀ ਪੜ੍ਹੋ