menu-icon
Punjabi Story Line
  • Home
  • News
  • Punjab
  • ਪੰਜਾਬ ਪੁਲਿਸ 'ਚ ਹੜਕੰਪ, 300 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਸਬ-ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਪੁਲਿਸ 'ਚ ਹੜਕੰਪ, 300 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਸਬ-ਇੰਸਪੈਕਟਰ ਗ੍ਰਿਫ਼ਤਾਰ

ਸੀ.ਆਈ.ਏ. ਦੀ ਟੀਮ ਨੇ ਥਾਣਾ ਖਾਲੜਾ ਵਿਖੇ ਤਾਇਨਾਤ ਇੱਕ ਸਬ-ਇੰਸਪੈਕਟਰ (SI) ਸਾਹਿਬ ਸਿੰਘ ਨੂੰ ਡਰੱਗ ਮਨੀ ਅਤੇ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਮਗਰੋਂ ਇਲਾਕੇ ਵਿੱਚ ਕਾਫ਼ੀ ਚਰਚਾ ਹੋ ਰਹੀ ਹੈ।

Date Updated Last Updated : 09 July 2026, 04:17 PM IST
Share:

ਪੰਜਾਬ: ਤਰਨਤਾਰਨ ਖਾਲੜਾ ’ਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਕੋਲੋਂ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਿਮਣੇ ਆਇਆ ਹੈ। ਸੀਆਈਏ ਦੀ ਇੱਕ ਟੀਮ ਨੇ ਉਸਨੂੰ ਲਗਭਗ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ।
 
ਹੈਰਾਨੀਜਨਕ ਤੱਥ ਇਹ ਹੈ ਕਿ ਸਬ-ਇੰਸਪੈਕਟਰ ਸਾਹਿਬ ਸਿੰਘ ਖ਼ੁਦ ਹੀ ਹੈਰੋਇਨ ਬਰਾਮਦ ਕਰਨ ਦੇ ਦਾਅਵੇ ਦੀਆਂ ਖ਼ਬਰਾਂ ਅਖ਼ਬਾਰਾਂ ਵਿੱਚ ਲਗਵਾਉਂਦਾ ਸੀ ਪਰ ਇਹ ਨਹੀਂ ਪਤਾ ਸੀ ਕਿ ਉਹ ਖ਼ੁਦ ਇਸ ਧੰਦੇ ਵਿੱਚ ਲਿਪਤ ਸੀ।

ਸਾਹਿਬ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਉਸ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਪੁਲਿਸ ਜਾਂਚ ਦੌਰਾਨ ਇਸ ਗੱਲ ਦਾ ਪਤਾ ਲਗਾਏਗੀ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ, ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ ਅਤੇ ਇਸ ਮਾਮਲੇ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ।

ਸੂਤਰਾਂ ਮੁਤਾਬਕ, ਦੋਸ਼ੀ ਐਸਆਈ ਨੇ ਪਾਕਿਸਤਾਨ ਤੋਂ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਹੈਰੋਇਨ ਤਸਕਰੀ ਕਰਨ ਵਿੱਚ ਮਦਦ ਕੀਤੀ ਸੀ। ਹਾਲਾਂਕਿ, ਇਸ ਮਾਮਲੇ ਬਾਰੇ ਪੰਜਾਬ ਪੁਲਿਸ ਨੇ ਅਜੇ ਵਿਸਤ੍ਰਿਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਪੁਲਿਸ ਇਸ ਮਾਮਲੇ ’ਤੇ ਜਿਥੇ ਬਰੀਕੀ ਨਾਲ ਜਾਂਚ ਕਰ ਰਹੀ ਹੈ। 
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਾਹਿਬ ਸਿੰਘ ਦੇ ਘਰ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।


ਮਾਮਲੇ 'ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ। ਜੇਕਰ ਪਲਿਸ ਮਹਿਕਮੇ ਦਾ ਕੋਈ ਵੀ ਮੁਲਾਜ਼ਮ ਅਜਿਹੇ ਗੈਰ-ਕਾਨੂੰਨੀ ਕੰਮਾਂ ਵਿੱਚ ਲਿਪਤ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।  

Recent News