Courtesy: ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਦਾ ਸਨਮਾਨ ਕੀਤਾ ਗਿਆ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖ ਕੇ ਖੁਸ਼ੀ ਪ੍ਰਗਟ ਕੀਤੀ। ਇਸਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ। ਦੋਵੇਂ ਰਾਜਾਂ ਦੇ ਸਿਆਸਤਦਾਨਾਂ ਨੇ ਚੰਗੀਆਂ ਨੀਤੀਆਂ ਬਾਰੇ ਵੀ ਡੂੰਘਾਈ ਨਾਲ ਚਰਚਾ ਕੀਤੀ ਤੇ ਕਿਹਾ ਕਿ ਆਪਸੀ ਮਿਲਵਰਤਨ ਬਹੁਤ ਜ਼ਰੂਰੀ ਹੈ।