menu-icon
Punjabi Story Line
  • Home
  • News
  • Punjab
  • ਪੰਜਾਬ ਵਿਜੀਲੈਂਸ ਬਿਓਰੋ ਨੇ ਬਿਜਲੀ ਮੁਲਾਜ਼ਮ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਬਿਜਲੀ ਮੁਲਾਜ਼ਮ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੀਐਸਪੀਸੀਐਲ ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀਐਚਬੀ) ਨੂੰ 8 ਹਜਾਰ ਰੂਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਹਿਚਾਣ  ਕੁਲਵੰਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ […]

Date Updated Last Updated : 08 November 2023, 03:59 PM IST
Share:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੀਐਸਪੀਸੀਐਲ ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀਐਚਬੀ) ਨੂੰ 8 ਹਜਾਰ ਰੂਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਹਿਚਾਣ  ਕੁਲਵੰਤ ਸਿੰਘ ਵੱਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਨਿਵਾਸੀ ਜਸਵੀਰ ਸਿੰਘ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8 ਹਜਾਰ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਦੂਜੇ ਮੁਲਜ਼ਮ ਨੂੰ ਵੀ ਜਲਦ ਕੀਤਾ ਜਾਵੇਗਾ ਗ੍ਰਿਫਤਾਰ

ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Recent News