menu-icon
Punjabi Story Line
  • Home
  • News
  • Punjab
  • ਪੰਜਾਬ ਵਿਜੀਲੈਂਸ ਬਿਊਰੋ ਨੇ 91 ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ 91 ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

Date Updated Last Updated : 17 November 2023, 11:14 AM IST
Share:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

 

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੇ ਪੈਸੇ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ 'ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

 

ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮਾਮਲਾ ਦਰਜ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਮੁਲਜ਼ਮ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ 'ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Recent News