menu-icon
Punjabi Story Line
  • Home
  • News
  • Punjab
  • Punjab Weather: ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਲੂ ਦਾ ਅਰਲਟ,2 ਵਿੱਚ ਬਾਰਿਸ਼ ਦੀ ਸੰਭਾਵਨਾ

Punjab Weather: ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਲੂ ਦਾ ਅਰਲਟ,2 ਵਿੱਚ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, ਜਿੱਥੇ ਇੱਕ ਪਾਸੇ ਸੂਬੇ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਹੈ, ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਦੋ ਜ਼ਿਲ੍ਹਿਆਂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਮੀਂਹ, ਤੂਫਾਨ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

Date Updated Last Updated : 26 April 2025, 07:25 AM IST
Share:

Punjab Weather: ਪੰਜਾਬ ਵਿੱਚ ਗਰਮੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਇਸ ਦੌਰਾਨ, ਅੱਜ ਪੰਜਾਬ ਵਿੱਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.1 ਡਿਗਰੀ ਸੈਲਸੀਅਸ ਵਧਿਆ ਅਤੇ ਆਮ ਨਾਲੋਂ 4.5 ਡਿਗਰੀ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।

ਹਿਮਾਚਲ ਦੇ ਨਾਲ ਲਗਦੇ 2 ਜ਼ਿਲ੍ਹਿਆਂ ਵਿੱਚ ਪੈ ਸਕਦੀ ਹੈ ਮੀਂਹ

ਮੌਸਮ ਵਿਭਾਗ ਅਨੁਸਾਰ, ਜਿੱਥੇ ਇੱਕ ਪਾਸੇ ਸੂਬੇ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਹੈ, ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਦੋ ਜ਼ਿਲ੍ਹਿਆਂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਮੀਂਹ, ਤੂਫਾਨ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਗਤੀਵਿਧੀ ਨਹੀਂ ਹੋਈ ਹੈ ਅਤੇ ਅਸਮਾਨ ਸਾਫ਼ ਰਹੇਗਾ। ਇਸ ਕਾਰਨ ਗਰਮੀ ਦੀ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ।

29 ਅਪ੍ਰੈਲ ਤੱਕ ਲੂ ਦਾ ਵਾਰਨਿੰਗ

ਮੌਸਮ ਵਿਭਾਗ ਨੇ 29 ਅਪ੍ਰੈਲ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ।
26 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਐਸਏਐਸ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਫਰੀਦਕੋਟ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ ਅਤੇ ਮੁਕਤਸਰ ਲਈ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 27 ਅਤੇ 28 ਅਪ੍ਰੈਲ ਨੂੰ ਕੇਂਦਰੀ ਪੰਜਾਬ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ। ਪੂਰੇ ਸੂਬੇ ਵਿੱਚ, ਸਿਰਫ਼ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਹੀ ਇਸ ਤੋਂ ਬਚੇ ਰਹਿਣਗੇ। ਪੂਰਾ ਪੰਜਾਬ ਗਰਮੀ ਦੀ ਲਪੇਟ ਵਿੱਚ ਆਵੇਗਾ। 29 ਅਪ੍ਰੈਲ ਨੂੰ ਕੁਝ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਨਵਾਂਸ਼ਹਿਰ, ਰੂਪਨਗਰ ਵਿੱਚ ਰਾਹਤ ਦੀ ਉਮੀਦ ਹੈ, ਪਰ ਮਾਲਵਾ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

Recent News