Courtesy: ai weather
ਪੰਜਾਬ: ਅੱਤ ਦੀ ਗਰਮੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ। ਵੀਰਵਾਰ ਨੂੰ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਈ। ਅੱਜ ਵੀ ਸੂਬੇ ‘ਚ ਮੀਂਹ, ਗੜ੍ਹੇਮਾਰੀ ਅਤੇ ਗਰਜ-ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ। ਬੀਤੇ ਦਿਨ ਵੀਰਵਾਰ ਨੂੰ ਵੀ ਰੁਕ-ਰੁਕ ਕੇ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਕਾਰਨ ਤਾਪਮਾਨ 3.8 ਡਿਗਰੀ ਘੱਟ ਗਿਆ।
17 ਜੂਨ ਤੱਕ ਮੀਂਹ ਤੇ ਤੂਫ਼ਾਨ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਅਜਿਹਾ ਮੌਸਮ 17 ਜੂਨ ਤੱਕ ਜਾਰੀ ਰਹੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਭਰ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਉਮੀਦ ਹੈ।
ਇਹਨਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ
ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਬਰਨਾਲਾ. ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਹਨੇਰੀ (60-70 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ, ਹੁਸ਼ਿਆਰਪੁਰ 'ਚ ਹਲਕੀ ਬਾਰਿਸ਼ ਦੀ ਸੰਭਾਵਨਾ
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਵੀ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?
ਪੰਜਾਬ 'ਚ ਬੀਤੇ ਦਿਨ ਤਾਪਮਾਨ ‘ਚ 3.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ (ਫਾਜ਼ਿਲਕਾ) ‘ਚ ਦਰਜ ਕੀਤਾ ਗਿਆ, ਜੋ ਕਿ 42 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ, ਅੰਮ੍ਰਿਤਸਰ ਦਾ 40.9 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦਕੋਟ ਦਾ 41.5 ਡਿਗਰੀ, ਗੁਰਦਾਸਪੁਰ ਦਾ 41.0 ਡਿਗਰੀ, ਲੁਧਿਆਣਾ ਦਾ 35.2 ਡਿਗਰੀ, ਪਟਿਆਲਾ ਦਾ 34.8 ਡਿਗਰੀ, ਐਸਬੀਐਸ ਨਗਰ ਦਾ 39.3 ਡਿਗਰੀ, ਫਿਰੋਜ਼ਪੁਰ ਦਾ 40.8 ਡਿਗਰੀ, ਹੁਸ਼ਿਆਰਪੁਰ ਦਾ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 34.0 ਡਿਗਰੀ, ਪਠਾਨਕੋਟ ਦਾ 38.1 ਡਿਗਰੀ, ਰੋਪੜ ਦਾ 34.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 38.2 ਡਿਗਰੀ, ਸੰਗਰੂਰ ਦਾ 34.9 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਹੁਣ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ 3-4 ਦਿਨਾਂ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਹੋਰ ਖੇਤਰਾਂ ਵਿੱਚ ਪਹੁੰਚ ਸਕਦਾ ਹੈ।