Courtesy: ai image
ਪੰਜਾਬ: ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਅੱਜ ਲੋਕਾਂ ਨੂੰ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਮੁਤਾਬਿਕ ਅਗਲੇ ਕੁੱਝ ਘੰਟਿਆਂ 'ਚ ਮੌਸਮ ਕਰਵਟ ਲੈਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੌਖੇ ਸਾਹ ਆਉਣਗੇ। ਵੀਰਵਾਰ ਤੇ ਸ਼ੁਕਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆ ਤੇ ਤੇਜ਼ ਹਵਾਵਾਂ, ਬਿਜਲੀ ਗਰਜਣ ਤੇ ਚਮਕ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਦੇ ਮੁਤਾਬਿਕ, ਬੁੱਧਵਾਰ ਨੂੰ ਸੂਬੇ ਦਾ ਔਸਤ ਅਧਿਕਤਮ ਤਾਪਮਾਨ ਆਮ ਤੋਂ 4.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 46.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਪੂਰੇ ਪ੍ਰਦੇਸ਼ ਵਿੱਚ ਸਭ ਤੋਂ ਵੱਧ ਰਿਹਾ। ਉੱਥੇ ਹੀ ਅੱਜ ਤੋਂ ਰਾਜ ਵਿਚ ਵੇਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲੇਗਾ।
12 ਜੂਨ ਦਾ ਮੌਸਮ
12 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ 'ਯੈਲੋ ਅਲਰਟ' ਲਾਗੂ ਰਹੇਗਾ। ਸੂਬੇ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
13 ਜੂਨ: ਜ਼ਿਆਦਾਤਰ ਜ਼ਿਲ੍ਹਿਆਂ ਲਈ ਰਾਹਤ
13 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਇੱਕ 'ਯੈਲੋ ਅਲਰਟ' - ਮੁੱਖ ਤੌਰ 'ਤੇ ਨਿਗਰਾਨੀ ਦੇ ਉਦੇਸ਼ਾਂ ਲਈ - ਸਿਰਫ ਕੁਝ ਸਰਹੱਦੀ ਅਤੇ ਦੱਖਣੀ ਜ਼ਿਲ੍ਹਿਆਂ ਲਈ ਲਾਗੂ ਰਹੇਗਾ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।
14 ਜੂਨ: ਚੋਣਵੇਂ ਜ਼ਿਲ੍ਹਿਆਂ ਵਿੱਚ ਮੌਸਮ ਦੀ ਗਤੀਵਿਧੀ
14 ਜੂਨ ਨੂੰ ਕੁਝ ਉੱਤਰ-ਪੱਛਮੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਰਹੇਗੀ। ਇਹ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।
40 ਡਿਗਰੀ ਤੋਂ ਪਾਰ ਰਿਹਾ ਤਾਪਮਾਨ
ਬੁੱਧਵਾਰ ਨੂੰ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ। ਬਠਿੰਡਾ 46.2 ਡਿਗਰੀ ਸੈਲਸਿਅਸ ਦੇ ਤਾਪਮਾਨ ਨਾਲ ਸਭ ਤੋਂ ਵਧੱ ਗਰਮ ਰਿਹਾ। ਇਸਤੋਂ ਇਲਾਵਾ ਲੁਧਿਆਣਾ ਤੇ ਪਟਿਆਲਾ 'ਚ 43.6 ਡਿਗਰੀ, ਫਿਰੋਜਪੁਰ 'ਚ 43.3 ਡਿਗਰੀ, ਅੰਮ੍ਰਿਤਸਰ 'ਚ 43.2 ਡਿਗਰੀ, ਚੰਡੀਗੜ੍ਹ, ਫਾਜ਼ਿਲਕਾ ਤੇ ਪਠਾਨਕੋਟ 'ਚ 42-42 ਡਿਗਰੀ, ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 40.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 40.8 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.7 ਡਿਗਰੀ ਸੈਲਸੀਅਸ ਅਤੇ ਨਵਾਂਸ਼ਹਿਰ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।