menu-icon
Punjabi Story Line
  • Home
  • News
  • Punjab
  • Punjab Weather: ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਜੁਲਾਈ 'ਚ ਮਿਲੇਗੀ ਰਾਹਤ

Punjab Weather: ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਜੁਲਾਈ 'ਚ ਮਿਲੇਗੀ ਰਾਹਤ

ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਗਿਆ, ਜਿਸ ਨਾਲ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਅਧਿਕਤਮ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਜੁਲਾਈ ਮਹੀਨੇ ਦੀ ਸ਼ੁਰੂਆਤ 'ਚ ਮੀਂਹ ਦੇ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ।

Date Updated Last Updated : 29 June 2026, 08:54 AM IST
Share:

ਅੰਮ੍ਰਿਤਸਰ: ਪੰਜਾਬ 'ਚ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕਢੇ ਹੋਏ ਹਨ। ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਦਾ ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਗਿਆ, ਜਿਸ ਨਾਲ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਅਧਿਕਤਮ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਆਉਣ ਵਾਲੇ ਇੱਕ-ਦੋ ਦਿਨਾਂ 'ਚ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲਦੀ ਦਿਖ ਰਹੀ। ਹਾਲਾਂਕਿ, ਜੁਲਾਈ ਮਹੀਨੇ ਦੀ ਸ਼ੁਰੂਆਤ 'ਚ ਮੀਂਹ ਦੇ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ।


ਐਤਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜਿੱਥੇ ਪਾਰਾ 45.7 ਡਿਗਰੀ ਸੈਲਸੀਅਸ  ਤੱਕ ਪਹੁੰਚ ਗਿਆ। ਇਸਤੋਂ ਇਲਾਵਾ ਬਠਿੰਡਾ ਹਵਾਈ ਅੱਡੇ ਦਾ ਤਾਪਮਾਨ 44.0 ਡਿਗਰੀ, ਪਟਿਆਲਾ ਦਾ 41.1 ਡਿਗਰੀ, ਚੰਡੀਗੜ੍ਹ ਦਾ 41.0 ਡਿਗਰੀ, ਲ਼ੁਧਿਆਣਾ ਦਾ 39.6 ਡਿਗਰੀ, ਪਠਾਨਕੋਟ ਦਾ 38.1 ਡਿਗਰੀ ਤੇ ਅੰਮ੍ਰਿਤਸਰ ਦਾ ਤਾਪਮਾਨ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਪਠਾਨਕੋਟ ਵਰਗੇ ਸੀਮਾਵਰਤੀ ਇਲਾਕਿਆਂ 'ਚ ਤਾਪਮਾਨ 'ਚ ਥੋੜ੍ਹੀ ਗਿਰਾਵਟ ਦੇ ਨਾਲ ਹਲਕੀ ਰਾਹਤ ਜਰੂਰ ਮਿਲੀ, ਪਰ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।


29 ਅਤੇ 30 ਜੂਨ ਦਾ ਮੌਸਮ 
ਮੌਸਮ ਵਿਭਾਗ ਦੀ ਚੇਤਾਵਨੀ ਦੇ ਮੁਤਾਬਕ, ਸੋਮਵਾਰ 29 ਜੂਨ ਨੂੰ ਅਤੇ ਮੰਗਲਵਾਰ 30 ਜੂਨ ਨੂੰ ਪੂਰੇ ਪੰਜਾਬ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਨ੍ਹਾਂ ਦੋ ਦਿਨਾਂ 'ਚ ਰਾਜ ਦੇ ਜ਼ਿਆਦਾਤਰ ਹਿੱਸਿਆ 'ਚ ਮੌਸਮ ਸਾਫ ਰਹਿ ਸਕਦਾ ਹੈ ਜਾਂ ਬੱਦਲਵਾਈ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਵੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਨੂੰ ਝੇਲਣਾ ਪੈ ਸਕਦਾ ਹੈ।


1 ਜੁਲਾਈ ਤੋਂ ਮਿਲੇਗੀ ਰਾਹਤ
ਮੌਸਮ ਵਿਭਾਗ ਦੇ ਮੁਤਾਬਿਕ, 1 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਵਿਭਾਗ ਨੇ ਉੱਤਰ ਤੇ ਪੂਰਬ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 1 ਜੁਲਾਈ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ 'ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। 

 

ਇਸਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਫਤੇਹਗੜ੍ਹ ਸਾਹਿਬ ਅਤਕੇ ਪਟਿਆਲਾ 'ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਤੇ ਆਸਮਾਨੀ ਬਿਜਲੀ ਚਮਕਣ ਦੀ ਚੇਤਾਵਨੀ ਦਿੱਤੀ ਗਈ ਹੈ। ਹਾਲਾਂਕਿ, ਫਿਰੋਜ਼ਪੁਰ, ਮੋਗਾ, ਮੁਕਤਸਰ, ਬਠਿੰਡਾ, ਫਾਜ਼ਿਲਕਾ, ਮਾਨਸਾ, ਬਰਨਾਲਾ ਅਤੇ ਸੰਗਰੂਰ 'ਚ ਇਨ੍ਹਾਂ ਦਿਨਾਂ 'ਚ ਮੌਸਮ ਆਮ ਰਹਿਣ ਦੀ ਉਮੀ ਹੈ। 

 

2 ਜੁਲਾਈ ਨੂੰ ਮੀਂਹ ਅਤੇ ਹਨੇਰੀ ਦਾ ਸਿਲਸਿਲਾ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਮੁਤਾਬਿਕ, 2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤੇਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਗਰਜ ਦੇ ਨਾਲ ਮੂਸਲਾਧਾਰ ਬਾਰਿਸ਼ ਹੋ ਸਕਦੀ ਹੈ।


ਇਸਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ 'ਚ ਵੀ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀਆਂ ਬੁਛਾਰਾਂ ਪੈ ਸਕਦੀਆਂ ਹਨ। 

 

Recent News