Punjab Weather Update: ਸੂਬੇ ਦੇ 4 ਜ਼ਿਲ੍ਹੇ ਗਰਮੀ ਨਾਲ ਝੁਲਸਣਗੇ,12 ਵਿੱਚ ਮੀਂਹ ਦੀ ਚੇਤਾਵਨੀ,ਤਾਪਮਾਨ ਤੇਜ਼ੀ ਨਾਲ ਵੱਧਣ ਦੀ ਸੰਭਵਾਨਾ

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਸੀ। ਇਸ ਦੇ ਬਾਵਜੂਦ, ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

Palwinder Singh
Calendar

Share:

Punjab Weather Update: ਪੰਜਾਬ ਵਿੱਚ ਗਰਮੀ ਦੀ ਲਹਿਰ 25 ਮਈ 2025 ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 2 ਜੂਨ ਤੱਕ ਚੱਲੇਗਾ। ਪਰ ਇਸਦਾ ਪ੍ਰਭਾਵ ਅੱਜ ਤੋਂ ਹੀ ਦਿਖਾਈ ਦੇਵੇਗਾ। ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ।
ਦਰਅਸਲ, ਸੂਰਜ ਦੀ ਤੀਬਰਤਾ ਲਗਾਤਾਰ ਵੱਧਦੀ ਦਾ ਰਹੀ ਹੈ ਜਿਸ ਕਾਰਨ ਇਹ ਬਹੁਤ ਜ਼ਿਆਦਾ ਗਰਮੀ ਦਾ ਸਮਾਂ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਜੇਕਰ ਨੌਤਪਾ ਦੇ ਦਿਨਾਂ ਵਿੱਚ ਬਹੁਤ ਗਰਮੀ ਹੁੰਦੀ ਹੈ, ਤਾਂ ਮਾਨਸੂਨ ਚੰਗਾ ਹੁੰਦਾ ਹੈ।

ਬਠਿੰਡਾ ਹੈ ਸਭ ਤੋਂ ਗਰਮ

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਸੀ। ਇਸ ਦੇ ਬਾਵਜੂਦ, ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

ਆਉਣ ਵਾਲਾ ਦਿਨਾਂ ਵਿੱਚ ਮੌਸਮ ਕਿਸ ਤਰ੍ਹਾਂ ਦਾ ਰਹੇਗਾ

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਤੇਜ਼ ਧੁੱਪ ਦੇ ਨਾਲ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ। 24 ਮਈ  ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦਿਨ ਅਤੇ ਰਾਤ ਦੋਵਾਂ ਸਮੇਂ ਲਈ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ।

25 ਮਈ ਨੂੰ ਇੰਨਾਂ ਸ਼ਹਿਰਾਂ ਵਿੱਚ ਗਰਮੀ ਦਾ ਪ੍ਰਭਾਵ

25 ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦੌਰਾਨ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।

26 ਮਈ ਨੂੰ ਇੰਨਾ ਸ਼ਹਿਰਾਂ ਵਿੱਚ ਮੌਸਮ ਰਹੇਗਾ ਆਮ

26 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਾਜ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਆਮ ਰਹੇਗਾ।

27 ਮਈ ਨੂੰ ਇੰਨਾਂ ਜ਼ਿਲ੍ਹਿਆਂ ਵਿੱਚ ਤੇਜ਼ ਮੀਹ ਦਾ ਅਲਰਟ

27 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ