Punjab Weather Update: ਪੰਜਾਬ ਚ ਸਭ ਤੋਂ ਗਰਮ ਰਿਹਾ ਫਰੀਦਕੋਟ, 48 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਪੂਰੇ ਪੰਜਾਬ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ। ਵੀਰਵਾਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 48.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 47.9 ਡਿਗਰੀ ਰਿਹਾ। ਪਠਾਨਕੋਟ ਵਿੱਚ 47 ਡਿਗਰੀ, ਪਟਿਆਲਾ ਵਿੱਚ 46.2 ਡਿਗਰੀ, ਲੁਧਿਆਣਾ ਵਿੱਚ 45.6 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 45.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

Share:

ਪੰਜਾਬ ਨਿਊਜ। ਕਹਿਰ ਦੀ ਗਰਮੀ ਕਾਰਨ ਪੂਰੇ ਦੇਸ਼ ਵਿਚ ਹਫੜਾ-ਦਫੜੀ ਦਾ ਮਾਹੌਲ ਹੈ। ਵੀਰਵਾਰ ਨੂੰ ਦਿਨ ਭਰ ਸੂਬੇ 'ਚ ਗਰਮੀ ਦਾ ਕਹਿਰ ਜਾਰੀ ਰਿਹਾ। ਪੂਰੇ ਪੰਜਾਬ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 48.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 47.9 ਡਿਗਰੀ ਰਿਹਾ। ਪਠਾਨਕੋਟ ਵਿੱਚ ਤਾਪਮਾਨ 47 ਡਿਗਰੀ, ਪਟਿਆਲਾ ਵਿੱਚ 46.2, ਲੁਧਿਆਣਾ ਵਿੱਚ 45.6 ਅਤੇ ਫ਼ਿਰੋਜ਼ਪੁਰ ਵਿੱਚ 45.5 ਡਿਗਰੀ ਰਿਹਾ।

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਤੋਂ ਪੰਜਾਬ ਦੇ ਕੁਝ ਹਿੱਸਿਆਂ 'ਚ ਹਨ੍ਹੇਰੀ ਅਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੇਗੀ। ਸੂਬੇ 'ਚ ਕਰੀਬ ਦੋ ਹਫ਼ਤਿਆਂ ਤੋਂ ਹੀਟ ਵੇਵ ਅਤੇ ਅੱਤ ਦੀ ਗਰਮੀ ਜਾਰੀ ਹੈ। ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲਦੀ।

ਵੀਰਵਾਰ ਨੂੰ ਬਠਿੰਡਾ 'ਚ ਅੱਤ ਦੀ ਗਰਮੀ ਰਹੀ, ਜਦਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਫਰੀਦਕੋਟ 'ਚ ਹੀਟ ਵੇਵ ਦੀ ਸਥਿਤੀ ਬਣੀ ਰਹੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ 2 ਜੂਨ ਤੱਕ ਕਈ ਥਾਵਾਂ ’ਤੇ ਗਰਮੀ ਦਾ ਕਹਿਰ ਜਾਰੀ ਰਹੇਗਾ ਅਤੇ ਰਾਤਾਂ ਵੀ ਗਰਮ ਰਹਿਣਗੀਆਂ।

ਇਹ ਵੀ ਪੜ੍ਹੋ