Punjab weather Update: ਕਈ ਜ਼ਿਲ੍ਹਿਆਂ 'ਚ ਜੰਮਕੇ ਹੋਈ ਬਰਸਾਤ, ਹੜ੍ਹ ਕਾਰਨ ਪੁਲ ਰੁੜ ਗਿਆ ਪੁਲ, 100 ਪਿੰਡਾਂ ਨਾਲ ਟੁੱਟਿਆ ਸੰਪਰਕ

Punjab weather Update ਮਾਨਸੂਨ ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਭਾਰੀ ਬਾਰਿਸ਼ ਹੋਈ। ਭਾਰੀ ਮੀਂਹ ਕਾਰਨ ਕਾਠਗੜ੍ਹ ਵਿੱਚ ਹੜ੍ਹ ਆ ਗਿਆ। ਹੜ੍ਹ ਕਾਰਨ ਪੁਲ ਰੁੜ੍ਹ ਗਿਆ। ਜਿਸ ਕਾਰਨ ਸੈਂਕੜੇ ਪਿੰਡਾਂ ਦਾ ਸੰਪਰਕ ਟੁੱਟ ਗਿਆ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। 2 ਜੁਲਾਈ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Share:

ਪੰਜਾਬ ਨਿਊਜ। ਮਾਨਸੂਨ ਨੇ ਸ਼ੁੱਕਰਵਾਰ ਨੂੰ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਢੱਕ ਲਿਆ। ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਦੇ ਬੱਦਲ ਛਾਏ ਹਨ। ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਸ਼ਾਮ 5 ਵਜੇ ਤੱਕ 57.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਨਾਲੀਆਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਪਹਾੜਾਂ ਤੋਂ ਭਾਰੀ ਮਾਤਰਾ ਵਿਚ ਪਾਣੀ ਆਉਣ ਕਾਰਨ ਕਾਠਗੜ੍ਹ ਦੀ ਖੱਡ ਵਿਚ ਹੜ੍ਹ ਆ ਗਿਆ। ਇਸ ਕਾਰਨ ਇੱਕ ਪੁਲ ਰੁੜ੍ਹ ਗਿਆ।

ਇਸ ਕਾਰਨ ਕਾਠਗੜ੍ਹ ਦੇ ਆਸ-ਪਾਸ ਕਰੀਬ ਸੌ ਪਿੰਡਾਂ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਮੀਂਹ ਪਿਆ। ਪਹਾੜੀ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਬਰਸਾਤ ਕਾਰਨ ਕਾਠਗੜ੍ਹ 'ਚ ਇੱਕ ਖੱਡ ਵਿੱਚ ਹੜ੍ਹ ਆ ਗਿਆ ਅਤੇ ਇੱਕ ਪੁਲ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਇਹ ਪੁਲ ਕਾਠਗੜ੍ਹ ਦੇ ਆਲੇ-ਦੁਆਲੇ ਦੇ 100 ਪਿੰਡਾਂ ਨੂੰ ਜੋੜਦਾ ਸੀ।

ਮੌਸਮ ਪੂਰੀ ਤਰ੍ਹਾਂ ਬਦਲ ਗਿਆ 

ਪੁਲ ਟੁੱਟਣ ਕਾਰਨ ਇਨ੍ਹਾਂ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਖੱਡ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਪਿੰਡ ਵੀ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ। ਇੱਥੇ ਝੋਨੇ ਦੀ ਫ਼ਸਲ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਸੂਬੇ 'ਚ ਮਾਨਸੂਨ ਦੇ ਆਉਣ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ।

ਜਾਰੀ ਕੀਤਾ ਗਿਆ ਆਰੇਂਜ ਅਲਰਟ

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਅੱਜ ਸ਼ਾਮ ਤੱਕ ਐਸ.ਬੀ.ਐਸ.ਨਗਰ ਵਿੱਚ 57.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦਕਿ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਪਿਆ। ਬਾਕੀ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲ ਛਾਏ ਰਹੇ। ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਘੱਟ ਰਿਹਾ। ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ 2 ਜੁਲਾਈ ਤੱਕ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ