Canada: ਕੈਨੇਡੀਅਨ ਭਾਰਤੀ ਬਿਲਡਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

Canada:ਇਹ ਘਟਨਾ ਅਲਬਰਟਾ ਸੂਬੇ ਦੇ ਨੇੜੇ ਗਿੱਲ ਦੇ ਕਾਰੋਬਾਰ ਨਾਲ ਜੁੜੀ ਇਕ ਉਸਾਰੀ ਵਾਲੀ ਥਾਂ 'ਤੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਸਿਵਲ ਇੰਜਨੀਅਰ ਸਰਬਜੀਤ ਸਿੰਘ ਨੂੰ ਵੀ ਗੋਲੀ ਲੱਗੀ ਹੈ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

Share:

Canada: ਕੈਨੇਡਾ ਤੋਂ ਇਕ ਵਾਰ ਫਿਰ ਗੋਲੀਬਾਰੀ ਦੀਆਂ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਕੈਨੇਡੀਅਨ ਭਾਰਤੀ ਬਿਲਡਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਮਲਾਵਰਾਂ ਵੱਲੋਂ ਬਿਲਡਰ ਬੂਟਾ ਸਿੰਘ ਗਿੱਲ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ 'ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਅਲਬਰਟਾ ਸੂਬੇ ਦੇ ਨੇੜੇ ਗਿੱਲ ਦੇ ਕਾਰੋਬਾਰ ਨਾਲ ਜੁੜੀ ਇਕ ਉਸਾਰੀ ਵਾਲੀ ਥਾਂ 'ਤੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਸਿਵਲ ਇੰਜਨੀਅਰ ਸਰਬਜੀਤ ਸਿੰਘ ਨੂੰ ਵੀ ਗੋਲੀ ਲੱਗੀ ਹੈ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਦੋਹਾਂ ਵਿਚਾਲੇ ਬਹਿਤ ਤੋਂ ਬਾਅਦ ਮਾਰੀ ਗੋਲੀ

ਸੂਤਰਾਂ ਅਨੁਸਾਰ ਹਮਲਾਵਰ ਦਾ ਨਾਂ ਨਿੱਕ ਧਾਲੀਵਾਲ ਹੈ, ਉਹ ਉਸਾਰੀ ਦੇ ਕਿੱਤੇ ਨਾਲ ਵੀ ‘ਛੱਤਰ’ ਵਜੋਂ ਜੁੜਿਆ ਹੋਇਆ ਸੀ। ਤਿੰਨੋਂ ਵਿਅਕਤੀ ਉਸਾਰੀ ਵਾਲੀ ਥਾਂ 'ਤੇ ਮੌਜੂਦ ਸਨ। ਜਦੋਂ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਧਾਲੀਵਾਲ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਜਿਸ ਕਾਰਨ ਧਾਲੀਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੰਜੀਨੀਅਰ ਸਰਬਜੀਤ ਸਿੰਘ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਨਿੱਕ ਧਾਲੀਵਾਲ ਨੇ ਵੀ ਖੁਦ ਨੂੰ ਗੋਲੀ ਮਾਰ ਲਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਿੱਲ ਨੇ ਫਿਰੌਤੀ ਦੀ ਮੰਗ ਕਰਨ ਤੋਂ ਪਹਿਲਾਂ ਵੀ ਦੋ-ਤਿੰਨ ਵਾਰ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ

Tags :