ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਇੱਕ ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਭ ਤੋਂ ਵੱਧ ਮੌਤਾਂ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਹਨ। ਤੇ ਹੁਣ ਮੁੜ ਗੁਰਦਾਸਪੁਰ ਦੇ ਸਤਿੰਦਰ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸਤਿੰਦਰ ਸਿੰਘ ਰੋਜੀ ਰੋਜੀ ਦੇ ਸਿਲਸਿਲੇ ਵਿੱਚ ਸਾਲ ਪਹਿਲਾਂ ਕੈਨੇਡਾ ਗਿਆ ਸੀ। 

Share:

ਕੈਨੇਡਾ ਨਿਊਜ। ਕੈਨੇਡਾ ਦੀ ਧਰਤੀ ਲਗਦਾ ਹੈ ਪੰਜਾਬੀਆਂ ਨੂੰ ਹੁਣ ਰਾਸ ਨਹੀਂ ਆ ਰਹੀ। ਪਤ ਨਹੀਂ ਹੁਣ ਆਏ ਦਿਨ ਇੱਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਤੇ ਹੁਣ  ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ (23) ਵਾਸੀ ਪਿੰਡ ਸ਼ੇਖ ਮੀਰ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਕਰੀਬ ਇੱਕ ਸਾਲ ਪਹਿਲਾਂ ਕੈਨੇਡਾ ਦੇ ਓਨਟਾਰੀਓ ਦੇ ਵਿੰਡਸਰ ਸ਼ਹਿਰ ਵਿੱਚ ਰੋਜ਼ੀ-ਰੋਟੀ ਕਮਾਉਣ ਗਿਆ ਸੀ।

ਰੋਜ ਸਵੇਰੇ ਆਪਣੀ ਮਾਂ ਨੂੰ ਕਰਦਾ ਸੀ ਫੋਨ 

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ ਰੋਜ਼ਾਨਾ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਂ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਨੌਜਵਾਨ ਨੇ ਫੋਨ ਕਰਕੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

5 ਸਾਲ ਪਹਿਲਾਂ ਗਈ ਸੀ ਪਿਤਾ ਦੀ ਜਾਨ 

ਇਸ ਦੇ ਨਾਲ ਹੀ ਤੇਜਬੀਰ ਨੇ ਦੱਸਿਆ ਕਿ ਸਤਿੰਦਰ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ। ਸਤਿੰਦਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਰੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।

ਇਹ ਵੀ ਪੜ੍ਹੋ