menu-icon
Punjabi Story Line
  • Home
  • News
  • Punjab
  • ਡੰਕੀ ਲਗਾ ਕੇ ਅਮਰੀਕਾ ਜਾ ਰਹੇ 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਡੰਕੀ ਲਗਾ ਕੇ ਅਮਰੀਕਾ ਜਾ ਰਹੇ 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਗੁਰਪ੍ਰੀਤ ਸਿੰਘ ਇੰਗਲੈਂਡ ਗਿਆ ਸੀ ਅਤੇ ਫਿਰ ਉਹ ਘਰ ਵਾਪਿਸ ਆ ਗਿਆ। ਘਰ ਆਕੇ ਉਹ ਕਹਿਣ ਲੱਗਾ ਕਿ ਉਸਨੇ ਹੁਣ ਅਮਰੀਕਾ ਹੀ ਜਾਣਾ ਹੈ। ਅਮਰੀਕਾ ਜਾਣ ਲਈ ਪਹਿਲਾਂ ਗੁਰਪ੍ਰੀਤ ਸਿੰਘ ਨੇ ਚੰਡੀਗੜ੍ਹ ਦੇ ਏਜੰਟਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੂੰ ਅਸੀਂ ਸਾਢੇ 16 ਲੱਖ ਰੁਪਏ ਦਿੱਤੇ ਸਨ ਫਿਰ ਉਨ੍ਹਾਂ ਗੁਰਪ੍ਰੀਤ ਸਿੰਘ ਨੂੰ ਗੁਆਨਾ ਤੱਕ ਪਹੁੰਚਾਇਆ।

Date Updated Last Updated : 09 February 2025, 07:33 PM IST
Share:

ਡੰਕੀ ਲਗਾ ਕੇ ਅਮਰੀਕਾ ਜਾ ਰਹੇ 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

 

ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਕਸਬਾ ਰਾਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਗੁਆਟੇਮਾਲਾ ਵਿੱਚ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਡੰਕੀ ਲਗਾਕੇ ਅਮਰੀਕਾ ਜਾ ਰਿਹਾ ਸੀ। ਮੌਤ ਸਬੰਧੀ ਜਾਣਕਾਰੀ ਉਸਦੇ ਦੋਸਤਾਂ ਨੇ ਫੋਨ ਦੇ ਰਾਹੀਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ। ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਸਦਮੇ ਵਿੱਚ ਹੈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕੀ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ। 

ਪਹਿਲਾਂ ਗਿਆ ਸੀ ਇੰਗਲੈਂਡ

ਮ੍ਰਿਤਕ ਗੁਰਪ੍ਰੀਤ ਸਿੰਘ 6 ਭੈਣਾਂ ਦਾ ਭਰਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਘਰੋਂ ਅਮਰੀਕਾ ਲਈ ਗਿਆ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪਹਿਲਾਂ ਗੁਰਪ੍ਰੀਤ ਸਿੰਘ ਇੰਗਲੈਂਡ ਗਿਆ ਸੀ ਅਤੇ ਫਿਰ ਉਹ ਘਰ ਵਾਪਿਸ ਆ ਗਿਆ। ਘਰ ਆਕੇ ਉਹ ਕਹਿਣ ਲੱਗਾ ਕਿ ਉਸਨੇ ਹੁਣ ਅਮਰੀਕਾ ਹੀ ਜਾਣਾ ਹੈ। ਅਮਰੀਕਾ ਜਾਣ ਲਈ ਪਹਿਲਾਂ ਗੁਰਪ੍ਰੀਤ ਸਿੰਘ ਨੇ ਚੰਡੀਗੜ੍ਹ ਦੇ ਏਜੰਟਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੂੰ ਅਸੀਂ ਸਾਢੇ 16 ਲੱਖ ਰੁਪਏ ਦਿੱਤੇ ਸਨ ਫਿਰ ਉਨ੍ਹਾਂ ਗੁਰਪ੍ਰੀਤ ਸਿੰਘ ਨੂੰ ਗੁਆਨਾ ਤੱਕ ਪਹੁੰਚਾਇਆ। ਫਿਰ ਇਸ ਤੋਂ ਅੱਗੇ ਮੁਹੰਮਦ ਨਾਂ ਦੇ ਪਾਕਿਸਤਾਨੀ ਏਜੰਟ ਨਾਲ ਗੱਲ ਹੋਈ ਅਤੇ ਉਸਨੂੰ ਵੀ ਪੂਰੇ ਪੈਸੇ ਦੇ ਦਿੱਤੇ ਸਨ, ਪਰ ਰਸਤੇ ਵਿੱਚ ਗੁਰਪ੍ਰੀਤ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਗੁਆਟਾਮਾਲਾ ਜਾ ਕੇ ਉਸਦੀ ਮੌਤ ਹੋ ਗਈ। 

ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਮੰਤਰੀ ਧਾਲੀਵਾਲ 

ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਗਲਤ ਤਰੀਕੇ ਦੇ ਨਾਲ ਵਿਦੇਸ਼ਾਂ ਵਿੱਚ ਜਾ ਰਹੇ ਹਨ, ਪਰ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਹੈ। ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਹੀ ਤਰੀਕੇ ਨਾਲ ਹੀ ਵਿਦੇਸ਼ ਭੇਜਣਾ ਚਾਹੀਦਾ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਬਹੁਤ ਧੱਕੇ ਖਾ ਕੇ ਅਮਰੀਕਾ ਜਾ ਰਿਹਾ ਸੀ, ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ ਜੋ ਕਿ ਬਹੁਤ ਹੀ ਮੰਦਭਾਗੀ ਖਬਰ ਹੈ। ਪਰਿਵਾਰ ਨੇ ਕਾਫੀ ਪੈਸੇ ਲਗਾ ਕੇ ਉਸਨੂੰ ਅਮਰੀਕਾ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੀ ਮੰਗ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਂਦਾ ਜਾਵੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਜਲਦ ਉਹ ਗੁਆਟਾਮਾਲਾ ਦੀ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ।

Tags :

Recent News