menu-icon
Punjabi Story Line
Raksha Bandhan 2026
  • Home
  • News
  • Punjab
  • ਪੰਜਾਬ ‘ਚ ਅੱਜ ਭਾਰੀ ਬਾਰਿਸ਼ ਨਾਲ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, 12 ਜੁਲਾਈ ਤੱਕ ਮੀਂਹ ਦੀ ਸੰਭਾਵਨਾ

ਪੰਜਾਬ ‘ਚ ਅੱਜ ਭਾਰੀ ਬਾਰਿਸ਼ ਨਾਲ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, 12 ਜੁਲਾਈ ਤੱਕ ਮੀਂਹ ਦੀ ਸੰਭਾਵਨਾ

ਪੰਜਾਬ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਤਾਪਮਾਨ 'ਚ ਥੋੜ੍ਹੀ ਗਿਰਾਵਟ ਆਈ। ਉੱਥੇ ਹੀ ਮੰਗਲਵਾਰ ਤੋਂ ਸ਼ੁਰੂ ਹੋ ਕੇ ਅਗਲੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇ ਤਿੰਨ ਦਿਨਾਂ ਲਈ ਛੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ।  

Date Updated Last Updated : 07 July 2026, 11:10 AM IST
Share:

ਲੁਧਿਆਣਾ: ਪੰਜਾਬ ਵਿੱਚ ਮਾਨਸੂਨ ਦੇ ਆਉਣ ਨਾਲ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਸੋਮਵਾਰ ਨੂੰ ਸੂਬੇ ਦੇ ਔਸਤ ਵੱਧ ਤਾਪਮਾਨ 'ਚ ਐਤਵਾਰ ਨਾਲੋ 1.7 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ। ਹੁਣ 12 ਜੁਲਾਈ ਤੱਕ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਨਾਲ ਤਾਪਮਾਨ 'ਚ ਹੋਰ ਗਿਰਾਵਟ ਹੋਣ ਦੀ ਉਮੀਦ ਹੈ।

ਸੋਮਵਾਰ ਨੂੰ ਤਾਪਮਾਨ 'ਚ ਆਈ ਗਿਰਾਵਟ 

ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ 25.2 ਮਿਲੀਮੀਟਰ, ਲੁਧਿਆਣਾ ਵਿੱਚ 2.2 ਮਿਲੀਮੀਟਰ, ਮੋਹਾਲੀ ਵਿੱਚ 18.0 ਮਿਲੀਮੀਟਰ, ਪਠਾਨਕੋਟ ਵਿੱਚ 0.4 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ। 

ਮੰਗਲਵਾਰ ਨੂੰ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਛੇ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਸ਼ਾਮਲ ਹਨ। ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

12 ਜੁਲਾਈ ਤੱਕ ਰਹੇਗਾ ਮੀਂਹ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, ਮਾਨਸੂਨ ਪੰਜਾਬ ਪਹੁੰਚ ਗਿਆ ਹੈ। ਇਸ ਵੇਲੇ ਇਹ ਬਠਿੰਡਾ ਨੇੜਿਓਂ ਲੰਘ ਰਿਹਾ ਹੈ। ਕੁਝ ਸਮੇਂ ਲਈ ਹਾਲਾਤ ਅਨੁਕੂਲ ਰਹਿਣਗੇ। 12 ਜੁਲਾਈ ਤੱਕ ਮੀਂਹ ਪੈਣ ਦੀ ਉਮੀਦ ਜਤਾਈ ਗਈ ਹੈ।  
 

Recent News