menu-icon
Punjabi Story Line
  • Home
  • News
  • Punjab
  • Punjab Weather: ਤੇਜ਼ ਹਵਾਵਾਂ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 24 ਜੂਨ ਤੱਕ ਛਾਏ ਰਹਿਣਗੇ ਬੱਦਲ

Punjab Weather: ਤੇਜ਼ ਹਵਾਵਾਂ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 24 ਜੂਨ ਤੱਕ ਛਾਏ ਰਹਿਣਗੇ ਬੱਦਲ

ਪੰਜਾਬ ਦੇ ਕਈ ਸੂਬਿਆਂ 'ਚ ਐਤਵਾਰ ਨੂੰ ਅਚਾਨਕ ਮੀਂਹ ਅਤੇ ਬੱਦਲਵਾਈ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਕਈ ਹਿੱਸਿਆਂ ਵਿੱਚ ਕਾਫ਼ੀ ਤੇਜ਼ ਬਾਰਿਸ਼ ਹੋਈ। ਉੱਥੇ ਹੀ ਅੱਜ ਕਈ ਇਲਾਕਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 

Date Updated Last Updated : 22 June 2026, 08:53 AM IST
Share:

ਅੰਮ੍ਰਿਤਸਰ: ਪੰਜਾਬ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ। ਖਾਸ ਕਰਕੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਬੱਦਲਵਾਈ ਅਤੇ ਬਾਰਿਸ਼ ਕਾਰਨ ਮੌਸਮ ਸੁਹਾਵਣਾ ਬਣ ਗਿਆ। ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 

ਮੀਂਹ ਨਾਲ ਤਾਪਮਾਨ ਵਿੱਚ ਆਈ ਕਮੀ

ਐਤਵਾਰ ਸ਼ਾਮ ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਅਤੇ ਦਿਨ ਭਰ ਛਾਏ ਰਹੇ ਬੱਦਲਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਅਤੇ ਬੱਦਲਾਂ ਦੀ ਮੌਜੂਦਗੀ ਨੇ ਗਰਮੀ ਦੀ ਤੀਬਰਤਾ ਨੂੰ ਕਾਫੀ ਹੱਦ ਤੱਕ ਘਟਾ ਦਿੱਤਾ।

ਲੁਧਿਆਣਾ ਵਿੱਚ ਰਾਤ ਸਮੇਂ ਬਦਲਿਆ ਮੌਸਮ

ਦੂਜੇ ਪਾਸੇ ਲੁਧਿਆਣਾ ਵਿੱਚ ਦਿਨ ਭਰ ਲੋਕਾਂ ਨੂੰ ਭਾਰੀ ਗਰਮੀ ਅਤੇ ਉਮਸ ਦਾ ਸਾਹਮਣਾ ਕਰਨਾ ਪਿਆ। ਤਾਪਮਾਨ ਆਮ ਨਾਲੋਂ ਵੱਧ ਹੋਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿੱਚ ਮੁਸ਼ਕਲਾਂ ਆਈਆਂ।

ਪਰ ਰਾਤ ਕਰੀਬ 9 ਵਜੇ ਮੌਸਮ ਨੇ ਅਚਾਨਕ ਰੁੱਖ ਬਦਲ ਲਿਆ। ਸ਼ਹਿਰ ਦੇ ਗੁਰਦੇਵ ਨਗਰ, ਸਰਾਭਾ ਨਗਰ ਅਤੇ ਨੇੜਲੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋ ਗਿਆ। ਬਾਰਿਸ਼ ਕਾਰਨ ਤਾਪਮਾਨ ਵਿੱਚ ਕਮੀ ਆਈ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ।

ਹਾਲਾਂਕਿ ਸ਼ਹਿਰ ਦੇ ਕੁਝ ਹੋਰ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ, ਪਰ ਜਿੱਥੇ ਬਾਰਿਸ਼ ਹੋਈ ਉੱਥੇ ਮੌਸਮ ਕਾਫੀ ਸੁਹਾਵਣਾ ਹੋ ਗਿਆ।

ਅੱਜ ਵੀ ਚੱਲਣਗੀਆਂ ਤੇਜ਼ ਹਵਾਵਾਂ

ਮੌਸਮ ਵਿਭਾਗ ਮੁਤਾਬਿਕ, ਅੱਜ ਬਰਨਾਲਾ, ਸੰਗਰੂਰ, ਬਠਿੰਡਾ, ਮੋਗਾ, ਫਿਰੋਜ਼ੁਪਰ, ਜਲੰਧਰ, ਤਰਨ ਤਾਰਨ, ਲੁਧਿਆਣਾ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਤੇਜ਼ ਹਵਾਵਾਂ ਚੱਲਣਗੀਆਂ।


24 ਜੂਨ ਤੱਕ ਬੱਦਲਵਾਈ ਤੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਅਨੁਮਾਨ ਅਨੁਸਾਰ, 22 ਤੋਂ 24 ਜੂਨ ਤੱਕ ਅੰਮ੍ਰਿਤਸਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਛਿੱਟੇਦਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

22 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਵਿਚ ਮੀਂਹ ਤੇ ਝੱਖੜ ਦਾ ਅਲਰਟ ਹੈ।

23 ਜੂਨ ਤਕ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।


ਗਰਜ-ਚਮਕ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ

ਮੌਸਮ ਮਾਹਿਰਾਂ ਨੇ ਪਹਿਲਾਂ ਹੀ ਸੰਕੇਤ ਦਿੱਤੇ ਸਨ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।


 

Recent News