menu-icon
Punjabi Story Line
  • Home
  • News
  • Punjab
  • Punjab Weather: ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ

Punjab Weather: ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ

ਪੰਜਾਬ ਵਿੱਚ ਮਾਨਸੂਨ ਦੇ ਪ੍ਰਭਾਵ ਕਾਰਨ ਕਈ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਹਲਕੀ ਗਿਰਾਵਟ ਨਜ਼ਰ ਆਈ। ਆਉਣ ਵਾਲੇ ਅਗਲੇ 4-5 ਦਿਨਾਂ ਵਿੱਚ ਵੀ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Date Updated Last Updated : 04 July 2026, 10:22 AM IST
Share:

ਹੁਸ਼ਿਆਰਪੁਰ: ਪੰਜਾਬ ਵਿੱਚ ਇਨ੍ਹੀਂ ਦਿਨੀ ਮਾਨਸੂਨ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਤਾਪਮਾਨ ਵਿੱਚ ਹਲਕੀ ਗਿਰਾਵਟ ਨਜ਼ਰ ਆਈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਉੱਥੇ ਹੀ ਆਉਣ ਵਾਲੇ ਅਗਲੇ 4-5 ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਕਈ ਥਾਂਵਾਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਬੀਤੇ ਦਿਨ ਘੱਟ ਰਿਹਾ ਤਾਪਮਾਨ

ਬੀਤੇ ਦਿਨ (ਵੀਰਵਾਰ) ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ -0.1 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ -2.5 ਡਿਗਰੀ ਸੈਲਸੀਅਸ ਘੱਟ ਰਿਹਾ। ਉੱਥੇ ਹੀ, ਮੌਸਮ ਵਿਭਾਗ ਵਲੋਂ ਸਭ ਤੋਂ ਵੱਧ ਤਾਪਮਾਨ ਰੋਪੜ (ਕੇਵੀਕੇ) ਵਿਖੇ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਅੱਜ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ

ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਗਰਜ ਅਤੇ ਬਿਜਲੀ ਡਿੱਗਣ ਦੀ ਦੀ ਚੇਤਾਵਨੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਭੱਵਿਖਬਾਣੀ

ਉੱਥੇ ਹੀ ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਭਾਰੀ ਮੀਂਹ ਦੀ ਭੱਵਿਖਬਾਣੀ ਹੈ। 5 ਅਤੇ 6 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਬਾਕੀ ਥਾਵਾਂ ਤੇ ਹਲਕੀ ਤੋਂ ਦਰਮਿਆਨੇ ਬਾਰਿਸ਼ ਦੀ ਚੇਤਾਵਨੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਦੇ ਮੁਤਾਬਕ, "ਆਉਣ ਵਾਲੇ ਦੋ ਦਿਨ ਬਾਰਿਸ਼ ਪੈਣ ਦੀ ਸੰਭਾਵਨਾ ਹੈ ਉਸ ਤੋਂ ਬਾਅਦ 5 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਮੌਜੂਦਾ ਤਾਪਮਾਨ ਵੀ ਐਵਰੇਜ ਨਾਲੋਂ ਦੋ ਤੋਂ ਤਿੰਨ ਡਿਗਰੀ ਹੇਠਾਂ ਚੱਲ ਰਹੇ ਹਨ। ਆਉਣ ਵਾਲੇ ਦਿਨਾਂ ਦੇ ਵਿੱਚ ਵੀ ਤਾਪਮਾਨ ਇਸੇ ਤਰ੍ਹਾਂ ਰਹੇਗਾ। 

ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਇਹੀ ਸਲਾਹ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਬਾਰਿਸ਼ ਦੇ ਮੱਦੇਨਜ਼ਰ ਹੀ ਉਹ ਆਪਣੇ ਖੇਤੀ ਦੇ ਨਾਲ ਸੰਬੰਧਿਤ ਕੰਮਾਂ ਕਾਰਾਂ ਨੂੰ ਧਿਆਨ ਵਿੱਚ ਰੱਖਣ। ਝੋਨੇ ਲਈ ਬਾਰਿਸ਼ ਲਾਹੇਵੰਦ ਹੈ।  

Recent News