Punjab: ਲੁਧਿਆਣਾ 'ਚ ਬਿੱਟੂ ਖਿਲਾਫ ਚੋਣ ਲੜਨਗੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਕਾਂਗਰਸ ਨੇ ਚਾਰ ਉਮੀਦਵਾਰਾਂ ਦਾ ਕੀਤਾ ਹੋਰ ਐਲਾਨ 

ਕਾਂਗਰਸ ਨੇ ਪੰਜਾਬ ਦੀਆਂ 13 'ਚੋਂ 12 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸਿਰਫ ਫ਼ਿਰੋਜ਼ਪੁਰ ਸੀਟ ਰਹਿ ਗਈ ਹੈ ਜਿੱਥੇ ਕਾਂਗਰਸ ਨੇ ਹਾਲੇ ਤੱਕ ਕਿਸੇ ਨੂੰ ਟਿਕਟ ਨਹੀਂ ਦਿੱਤੀ। ਕਾਂਗਰਸ ਵੱਲੋਂ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਏ ਜਾਣ ਨਾਲ ਲੁਧਿਆਣਾ ਵਿੱਚ ਬਿੱਟੂ ਦੀ ਮੁਸ਼ਕਿਲ ਖੜ੍ਹੀ ਹੋ ਸਕਦੀ ਹੈ, ਕਿਉਂਕਿ ਇੱਥੇ ਕਾਂਗਰਸ ਕਾਫੀ ਮਜਬੂਤ ਹੈ। 

Share:

ਪੰਜਾਬ ਨਿਊਜ। ਕਾਂਗਰਸ ਨੇ ਸੋਮਵਾਰ ਨੂੰ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ 'ਤੇ ਸੱਟਾ ਖੇਡਿਆ ਗਿਆ ਹੈ। ਪਾਰਟੀ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਹੁਣ ਸਿਰਫ਼ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

ਇਹ ਵੀ ਪੜ੍ਹੋ