menu-icon
Punjabi Story Line
  • Home
  • News
  • Punjab
  • ਪੰਜਾਬ ਦੇ ਪ੍ਰਸਿੱਧ ਗਾਇਕ Hans Raj Hans ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੀ ਸੀ ਬੀਮਾਰ

ਪੰਜਾਬ ਦੇ ਪ੍ਰਸਿੱਧ ਗਾਇਕ Hans Raj Hans ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੀ ਸੀ ਬੀਮਾਰ

ਰੇਸ਼ਮ ਕੌਰ ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਹੈ। ਉਨ੍ਹਾਂ ਦਾ ਦੇਹਾਂਤ ਹੋ ਜਾਣ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਰੇਸ਼ਮ ਕੌਰ ਨੂੰ ਦਿਲ ਦੀ ਸਮੱਸਿਆ ਕਾਰਨ ਸਟੈਂਟ ਲਗਾਇਆ ਗਿਆ ਸੀ। 

Date Updated Last Updated : 02 April 2025, 05:22 PM IST
Share:

ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਰੇਸ਼ਮ ਕਾਫ਼ੀ ਸਮੇਂ ਤੋਂ ਬਿਮਾਰ ਸੀ। ਰੇਸ਼ਮ ਦੀ ਉਮਰ ਲਗਭਗ 60 ਸਾਲ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਪਰਿਵਾਰ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਰੇਸ਼ਮ ਕੌਰ ਨੂੰ ਦਿਲ ਦੀ ਸਮੱਸਿਆ ਕਾਰਨ ਸਟੈਂਟ ਲਗਾਇਆ ਗਿਆ ਸੀ। 

ਪਰਿਵਾਰ ਵਿੱਚ ਸੋਗ ਦੀ ਲਹਿਰ 

ਪਦਮਸ਼੍ਰੀ ਹੰਸ ਰਾਜ ਹੰਸ ਇੱਕ ਗਾਇਕ ਅਤੇ ਸਿਆਸਤਦਾਨ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਪਦਮਸ਼੍ਰੀ ਵੀ ਮਿਲਿਆ ਹੈ। ਦਿੱਲੀ ਤੋਂ ਸਾਬਕਾ ਲੋਕ ਸਭਾ ਮੈਂਬਰ ਹੰਸ, ਪੰਜਾਬੀ ਲੋਕ ਅਤੇ ਸੂਫ਼ੀ ਸੰਗੀਤ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਗਾਉਂਦੇ ਹਨ ਅਤੇ ਉਨ੍ਹਾਂ ਨੇ ਆਪਣੇ 'ਪੰਜਾਬੀ-ਪੌਪ' ਐਲਬਮ ਵੀ ਜਾਰੀ ਕੀਤੇ ਹਨ। ਉਹ ਨਕੋਦਰ ਵਿੱਚ ਸਥਿਤ ਲਾਲ ਬਾਦਸ਼ਾਹ ਦਾ ਉੱਤਰਾਧਿਕਾਰੀ ਵੀ ਹੈ।

ਖਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ 
 

Tags :

Recent News