menu-icon
Punjabi Story Line
  • Home
  • News
  • Punjab
  • ਲੁਧਿਆਣਾ 'ਚ ਫਿਰ ਹੋਈ ਵਪਾਰੀ ਦੀ ਲੁੱਟ,ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਲੁਟੇਰਿਆਂ ਨੇ ਦਿੱਤਾ ਵਾਰਦਾਰ ਨੂੰ ਅੰਜਾਮ

ਲੁਧਿਆਣਾ 'ਚ ਫਿਰ ਹੋਈ ਵਪਾਰੀ ਦੀ ਲੁੱਟ,ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਲੁਟੇਰਿਆਂ ਨੇ ਦਿੱਤਾ ਵਾਰਦਾਰ ਨੂੰ ਅੰਜਾਮ

ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਇਹ ਘਟਨਾ ਕੈਦ ਹੋ ਗਈ। ਰਾਤ ਕਰੀਬ 11.30 ਵਜੇ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖਮੀ ਹਾਲਤ 'ਚ ਵਪਾਰੀ ਆਪਣੇ ਬੇਟੇ ਸਮੇਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ।

Date Updated Last Updated : 29 November 2023, 08:07 AM IST
Share:

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲੁੱਟ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲੁਟੇਰਿਆਂ ਵੱਲੋਂ ਖਾਸ ਕਰਕੇ ਵਪਾਰੀਆਂ ਨਾਲ ਲਗਾਤਾਰ ਲੁੱਟ ਕੀਤੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਾਨੂੰਨ ਵਿਵਸਥਾ ਵਿਗੜ ਗਈ ਹੈ ਅਤੇ ਪੁਲਿਸ ਪ੍ਰਸਾਸ਼ਨ ਇਸ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋ ਰਿਹਾ ਹੈ। ਤਾਜਾ ਘਟਨਾ ਵਿੱਚ ਨਿਹੰਗਾਂ ਦੇ ਬਾਣੇ ਵਿੱਚ ਆਏ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਫੁੱਲਾਂ ਦੇ ਵਪਾਰੀ ਨੂੰ ਲੁੱਟ ਲਿਆ। ਲੁਟੇਰਿਆਂ ਨੇ ਉਸ ਦੇ ਘਰ ਦੇ ਬਾਹਰ ਬਰਛੇ ਨਾਲ ਹਮਲਾ ਕਰਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਦੋ ਮੋਬਾਈਲ ਫੋਨ ਲੁੱਟ ਲਏ। ਕਾਰੋਬਾਰੀ ਨੇ ਭੱਜਣ ਵਾਲੇ ਬਦਮਾਸ਼ਾਂ ਦਾ ਪਿੱਛਾ ਕੀਤਾ, ਪਰ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਪੀੜਤ ਨਰੇਸ਼ ਸ਼ਰਮਾ ਨੇ ਦੱਸਿਆ ਕਿ ਉਹ ਫੁੱਲਾਂ ਦਾ ਕਾਰੋਬਾਰ ਕਰਦਾ ਹੈ। ਉਹ ਮਲਹੋਤਰਾ ਰਿਜ਼ੋਰਟ ਤੋਂ ਡੈਕੋਰੇਸ਼ਨ ਕਰਕੇ ਘਰ ਪਰਤਿਆ ਸੀ। ਪਿਛਲੇ 4 ਦਿਨਾਂ ਤੋਂ ਉਹ ਲਗਾਤਾਰ ਵਿਆਹ ਸਮਾਗਮਾਂ ਆਦਿ ਵਿੱਚ ਕੰਮ ਕਰ ਰਿਹਾ ਸੀ। ਫੀਲਡ ਗੰਜ ਦੇ ਕੁਚਾ 'ਚ ਬਾਈਕ ਸਵਾਰ ਨਿਹੰਗਾਂ ਦੇ ਬਾਣੇ ਵਿੱਚ ਆਏ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ।

 

ਵਾਰਦਾਤ ਤੋਂ ਬਾਅਦ ਫਰਾਰ ਹੋਏ ਮੁਲਜ਼ਮ

ਬਾਈਕ ਸਵਾਰ ਬਦਮਾਸ਼ਾਂ ਨੇ ਉਸ ਨਾਲ ਗਾਲੀ ਗਲੌਜ ਕੀਤੀ ਅਤੇ ਉਸ ਦਾ ਮੋਬਾਈਲ ਅਤੇ ਨਕਦੀ ਖੋਹਣ ਦੀ ਕੋਸ਼ਿਸ਼ ਕੀਤੀ। ਨਰੇਸ਼ ਅਨੁਸਾਰ ਜਦੋਂ ਉਸ ਨੇ ਬਦਮਾਸ਼ਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਬਰਛੇ ਮਾਰ ਕੇ ਉਸ ਦੇ ਹੱਥੋਂ ਮੋਬਾਈਲ ਅਤੇ ਪੈਸੇ ਖੋਹ ਲਏ। ਉਸ ਨੇ ਕਾਫੀ ਦੂਰ ਤੱਕ ਬਦਮਾਸ਼ਾਂ ਦਾ ਪਿੱਛਾ ਕੀਤਾ, ਪਰ ਉਹ ਬਰਛਾ ਲਹਿਰਾਉਂਦੇ ਹੋਏ ਭੱਜ ਗਏ। ਨਰੇਸ਼ ਨੇ ਦੱਸਿਆ ਕਿ ਉਸ ਦੇ ਹੱਥ ਅਤੇ ਸਿਰ 'ਤੇ ਸੱਟ ਲੱਗੀ ਹੈ। ਉਸਨੇ ਗਲੀ ਵਿੱਚ ਰੌਲਾ ਵੀ ਪਾਇਆ ਪਰ ਗਲੀ ਸੁੰਨਸਾਨ ਹੋਣ ਕਾਰਨ ਕੋਈ ਵੀ ਮਦਦ ਲਈ ਨਹੀਂ ਆਇਆ। ਸਿਵਲ ਹਸਪਤਾਲ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀੜਤਾ ਡੀਐੱਮਸੀ ਚਲਾ ਗਿਆ।

 

ਘਰ ਤੋਂ 200 ਮੀਟਰ ਦੂਰ ਥਾਣਾ

ਪੀੜਤ ਨਰੇਸ਼ ਦੀ ਭੈਣ ਡਿੰਕੀ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 2 ਉਨ੍ਹਾਂ ਦੇ ਘਰ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਹੈ। ਇਲਾਕੇ ਵਿੱਚ ਕਦੇ ਵੀ ਕੋਈ ਪੀਸੀਆਰ ਗਸ਼ਤ ਨਹੀਂ ਕਰਦਾ। ਲੁਟੇਰੇ ਸ਼ਰੇਆਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਰਾਤ 12.45 'ਤੇ ਇਕ ਵਪਾਰੀ ਨੂੰ ਉਸਦੇ ਘਰ ਦੇ ਬਾਹਰ ਹਥਿਆਰਾਂ ਦੇ ਜ਼ੋਰ 'ਤੇ ਲੁੱਟਣਾ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

Tags :

Recent News