menu-icon
Punjabi Story Line
  • Home
  • News
  • Punjab
  • SC ਤੋਂ ਨਹੀਂ ਮਿਲੀ ਢਿੱਲੋਂ ਬ੍ਰਦਰਜ਼ ਮਾਮਲੇ 'ਚ ਬਰਖਾਸਤ ਐੱਸਐੱਚਓ ਨੂੰ ਰਾਹਤ, ਹਾਈਕੋਰਟ ਤੋਂ ਪਹਿਲਾ ਹੋ ਚੁੱਕੀ ਜ਼ਮਾਨਤ ਪਟੀਸ਼ਨ ਖਾਰਜ

SC ਤੋਂ ਨਹੀਂ ਮਿਲੀ ਢਿੱਲੋਂ ਬ੍ਰਦਰਜ਼ ਮਾਮਲੇ 'ਚ ਬਰਖਾਸਤ ਐੱਸਐੱਚਓ ਨੂੰ ਰਾਹਤ, ਹਾਈਕੋਰਟ ਤੋਂ ਪਹਿਲਾ ਹੋ ਚੁੱਕੀ ਜ਼ਮਾਨਤ ਪਟੀਸ਼ਨ ਖਾਰਜ

ਇਸ ਦੇ ਨਾਲ ਹੀ ਸੋਮਵਾਰ ਨੂੰ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਦੋਸਤ ਮਾਨਵਦੀਪ ਸਿੰਘ ਨੇ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੇ ਨਜ਼ਦੀਕੀਆਂ 'ਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਹਨ।

Date Updated Last Updated : 12 December 2023, 05:28 PM IST
Share:

ਕਪੂਰਥਲਾ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ 'ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਗਲੀ ਤਰੀਕ ਦੇ ਦਿੱਤੀ ਹੈ। ਅਦਾਲਤ ਨੇ ਅਗਲੀ ਸੁਣਵਾਈ 3 ਜਨਵਰੀ ਨੂੰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਵਿੱਚ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਨਵਦੀਪ ਸਿੰਘ ਕਰੀਬ 100 ਦਿਨਾਂ ਤੋਂ ਫਰਾਰ ਹੈ।

ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿਸੇ ਏਜੰਸੀ ਤੋਂ

ਮਾਨਵਦੀਪ ਸਿੰਘ ਉੱਪਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਇਲਾਵਾ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ। ਪੰਜਾਬ ਪੁਲਿਸ ਇਸ ਮਾਮਲੇ ਨੂੰ ਛਿੱਕੇ ਟੰਗਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਪਣੇ ਅਫਸਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਜੇਕਰ ਪੁਲਿਸ ਮਾਮਲੇ 'ਚ ਕੁਝ ਨਹੀਂ ਕਰਦੀ ਤਾਂ ਦੋਸ਼ੀ ਨੂੰ ਆਪਣੇ-ਆਪ ਜ਼ਮਾਨਤ ਮਿਲ ਜਾਵੇਗੀ। ਇਸ ਲਈ ਮਾਮਲੇ ਦੀ ਕਿਸੇ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।

ਕੀ ਹੈ ਪੂਰਾ ਮਾਮਲਾ

ਸਾਰਾ ਮਾਮਲਾ 16 ਅਗਸਤ ਦਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲਿਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਦੇਰ ਬਾਅਦ ਪੁਲਿਸ ਅਧਿਕਾਰੀ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।

ਥਾਣੇ ਵਿੱਚ ਮਾਨਵਜੀਤ ਦੀ ਕੁੱਟਮਾਰ ਕਰਨ ਦੇ ਇਲਜ਼ਾਮ

ਜਦੋਂ ਪਰਿਵਾਰਕ ਮੈਂਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਜਾ ਰਹੀ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਨਵਜੀਤ ਨੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨਾਲ ਦੁਰਵਿਵਹਾਰ ਕੀਤਾ ਸੀ। ਜਗਜੀਤ ਕੌਰ ਦੀ ਸ਼ਿਕਾਇਤ 'ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਮਾਨਵਜੀਤ ਖਿਲਾਫ ਹੰਗਾਮਾ ਕਰਨ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ 'ਚ ਡੱਕ ਦਿੱਤਾ ਗਿਆ।

ਮਾਨਵਜੀਤ ਅਤੇ ਜਸ਼ਨਬੀਰ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ

ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਦੋਸ਼ ਲਾਇਆ ਸੀ ਕਿ ਮਾਨਵਜੀਤ ਅਤੇ ਜਸ਼ਨਬੀਰ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਹੁਤ ਚੰਗੇ ਬੱਚੇ ਵਜੋਂ ਪੇਸ਼ ਕੀਤਾ ਜਾ ਰਿਹਾ ਸੀ। ਸਮਝੌਤਾ ਕਰਕੇ ਦੋਵੇਂ ਭਰਾਵਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਦੋਵੇਂ ਭਰਾ ਹਿਮਾਲਿਆ ਮੋਟਰਜ਼ ਕਲੋਨੀ ਵਿੱਚ ਲੜਕੀਆਂ ਨੂੰ ਤੰਗ ਕਰਦੇ ਸਨ। ਇਸ ਦੌਰਾਨ ਉਸ ਦੀ ਹਿਮਾਲਿਆ ਮੋਟਰਜ਼ ਦੇ ਮਾਲਕ ਨਾਲ ਲੜਾਈ ਹੋ ਗਈ। ਦੋਵਾਂ ਭਰਾਵਾਂ ਅਤੇ ਉਨ੍ਹਾਂ ਦੇ ਦਾਦੇ ਨੇ ਹਿਮਾਲਿਆ ਮੋਟਰਜ਼ ਦੇ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਦੋਵਾਂ ਭਰਾਵਾਂ ਅਤੇ ਉਨ੍ਹਾਂ ਦੇ ਦਾਦੇ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ।

Recent News