menu-icon
Punjabi Story Line
  • Home
  • News
  • Punjab
  • ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਪ੍ਰਬੰਧ ਸਖ਼ਤ, ਭਾਰੀ ਫੋਰਸ ਤੈਨਾਤ

ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਪ੍ਰਬੰਧ ਸਖ਼ਤ, ਭਾਰੀ ਫੋਰਸ ਤੈਨਾਤ

ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੈਦਾਨ ਵਿੱਚ ਤਾਇਨਾਤ ਪੁਲਿਸ ਬਲ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਅਧਿਕਾਰੀਆਂ ਅਨੁਸਾਰ ਸ਼ਰਧਾਲੂਆਂ ਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਉੱਚੀ ਤਰਜੀਹ ਹੈ ਤੇ ਇਸ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ।

Date Updated Last Updated : 03 June 2026, 04:22 PM IST
Share:

6 ਜੂਨ ਨੂੰ ਹੋਣ ਵਾਲੇ ਘੱਲੂਘਾਰਾ ਦਿਵਸ (ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ) ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਵਿੱਚ ਕੋਈ ਕਸਰ ਬਾਕੀ ਨਹੀਂ ਰੱਖੀ ਗਈ। ਇਸੇ ਕੜੀ ਹੇਠ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਅੱਜ ਅੰਮ੍ਰਿਤਸਰ ਪੁੱਜੇ ਤੇ ਸੁਰੱਖਿਆ ਸੰਬੰਧੀ ਪ੍ਰਬੰਧਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ।
ਇਸ ਦੌਰਾਨ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੈਦਾਨ ਵਿੱਚ ਤਾਇਨਾਤ ਪੁਲਿਸ ਬਲ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਅਧਿਕਾਰੀਆਂ ਅਨੁਸਾਰ ਸ਼ਰਧਾਲੂਆਂ ਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਉੱਚੀ ਤਰਜੀਹ ਹੈ ਤੇ ਇਸ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ।

11 ਅਰਧ ਸੈਨਿਕ ਕੰਪਨੀਆਂ ਤੇ ਢਾਈ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ 11 ਕੇਂਦਰੀ ਅਰਧ ਸੈਨਿਕ ਕੰਪਨੀਆਂ ਨੂੰ ਡਿਊਟੀ 'ਤੇ ਲਾਇਆ ਗਿਆ ਹੈ, ਜਿਨ੍ਹਾਂ 'ਚ ਬੀਐੱਸਐੱਫ ਤੇ ਆਰਏਐੱਫ ਵਰਗੀਆਂ ਯੂਨੀਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਹਿਰ 'ਚ ਕਰੀਬ 2500 ਪੁਲਿਸ ਕਰਮਚਾਰੀ ਤੇ 30 ਵੱਡੇ ਅਧਿਕਾਰੀ ਲਗਾਤਾਰ ਗਸ਼ਤ ਤੇ ਨਿਗਰਾਨੀ ਕਰ ਰਹੇ ਹਨ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਧਾਰਮਿਕ ਤੇ ਰਾਜਨੀਤਿਕ ਗਤੀਵਿਧੀਆਂ ਨੂੰ ਦੇਖਦਿਆਂ ਸਾਰੀਆਂ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਕਾਰਨ ਇੱਕ ਸੰਵੇਦਨਸ਼ੀਲ ਜ਼ੋਨ ਹੈ, ਜਿਸ ਕਾਰਨ ਹਰ ਗਤੀਵਿਧੀ 'ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।

ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਤਾਜ਼ਾ ਘਟਨਾਵਾਂ ਦਾ 6 ਜੂਨ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਪੁਲਿਸ ਨੇ ਪਹਿਲਾਂ ਹੀ ਹਰ ਸੰਭਾਵਿਤ ਖ਼ਤਰੇ ਨੂੰ ਭਾਣ ਲੈਂਦਿਆਂ ਸਮੇਂ ਸਿਰ ਕਾਰਵਾਈ ਕਰ ਦਿੱਤੀ ਸੀ। ਸਾਰੇ ਧਾਰਮਿਕ ਪ੍ਰੋਗਰਾਮਾਂ ਨੂੰ ਸੁਚਾਰੂ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਨਜਿੱਠਣ ਲਈ ਸਾਰੇ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।

Tags :

Recent News