menu-icon
Punjabi Story Line
  • Home
  • News
  • Punjab
  • Shameful incident: ਅਮਰੀਕਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਨਾਬਾਲਿਗ ਨਾਲ 14 ਮਹੀਨੇ ਜਬਰ ਜਿਨਾਹ

Shameful incident: ਅਮਰੀਕਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਨਾਬਾਲਿਗ ਨਾਲ 14 ਮਹੀਨੇ ਜਬਰ ਜਿਨਾਹ

ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਪੀੜਤ ਦੀ ਉਮਰ 17 ਸਾਲ 4 ਮਹੀਨੇ ਹੈ। ਉਹ 8 ਮਹੀਨੇ ਦੀ ਗਰਭਵਤੀ ਹੈ। ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਮੈਡੀਕਲ ਕਰਵਾਇਆ ਗਿਆ। ਅਦਾਲਤ ਵਿੱਚ ਬਿਆਨ ਦਰਜ ਕਰਵਾਏ ਜਾਣਗੇ।

Date Updated Last Updated : 16 February 2024, 01:22 PM IST
Share:

Punjab News: ਪੰਜਾਬ ਦੇ ਖੰਨਾ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿਥੇ ਮੁਲਜ਼ਮ ਦੇ ਵੱਲੋਂ ਅਮਰੀਕਾ ਲਿਜਾਣ ਦੇ ਬਹਾਨੇ ਨਾਬਾਲਗ ਨਾਲ 14 ਮਹੀਨੇ ਤੱਕ ਜਬਰ ਜਿਨਾਹ ਕੀਤਾ ਗਿਆ। ਇਸਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਉਸ ਸਮੇਂ ਲੱਗਾ ਜਦੋਂ ਪੀੜਤਾ ਗਰਭਵਤੀ ਹੋ ਗਈ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮੁਲਜ਼ਮ ਅਜਨਦੀਪ ਸਿੰਘ ਉਰਫ ਧੰਨਾ ਵਾਸੀ ਵਾਰਡ ਨੰਬਰ 11 ਪਾਇਲ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਹੈ। ਉਸ ਦੀ ਉਮਰ 45 ਸਾਲ ਦੇ ਕਰੀਬ ਹੈ ਅਤੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਕੰਮ ਕਰਦਾ ਸੀ। ਉਸ ਨੇ ਨਾਬਾਲਗ ਲੜਕੀ ਨੂੰ ਅਮਰੀਕਾ ਲੈ ਕੇ ਜਾਣ ਦਾ ਝਾਂਸਾ ਦਿੱਤਾ

ਪੋਕਸੋ ਐਕਟ ਤਹਿਤ ਕੀਤਾ ਗਿਆ ਮਾਮਲਾ ਦਰਜ

ਮੁਲਜ਼ਮ ਨੇ ਲੜਕੀ ਨੂੰ ਆਪਣੇ ਘਰ ਬੁਲਾ ਕੇ 14 ਮਹੀਨਿਆਂ ਤੱਕ ਵੱਖ-ਵੱਖ ਥਾਵਾਂ ’ਤੇ ਉਸ ਨਾਲ ਜਬਰ ਜਿਨਾਹ ਕੀਤਾ। ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਪੀੜਤ ਦੀ ਉਮਰ 17 ਸਾਲ 4 ਮਹੀਨੇ ਹੈ। ਉਹ 8 ਮਹੀਨੇ ਦੀ ਗਰਭਵਤੀ ਹੈ। ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਮੈਡੀਕਲ ਕਰਵਾਇਆ ਗਿਆ। ਅਦਾਲਤ ਵਿੱਚ ਬਿਆਨ ਦਰਜ ਕਰਵਾਏ ਜਾਣਗੇ। ਪੀੜਤਾ ਦੇ ਗਰਭਵਤੀ ਹੋਣ ਦੀ ਸੂਰਤ ਵਿੱਚ ਜੋ ਵੀ ਕਾਨੂੰਨੀ ਪ੍ਰਕਿਰਿਆ ਹੋਵੇਗੀ ਉਸ ਨੂੰ ਲਾਗੂ ਕੀਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਦੀ ਧਾਰਾ 376 ਤਹਿਤ ਕਾਰਵਾਈ ਕੀਤੀ ਗਈ ਹੈ।

Recent News