menu-icon
Punjabi Story Line
  • Home
  • News
  • Punjab
  • ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ 'ਤੇ ਨਿਯੁਕਤੀ ਦੀ ਸਿਫ਼ਾਰਸ਼ ਵੀ ਕੀਤੀ ਹੈ।

Date Updated Last Updated : 29 December 2023, 10:10 AM IST
Share:

ਹਾਈਲਾਈਟਸ

  • ਜਲਦੀ ਹੀ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ

ਸੁਪਰੀਮ ਕੋਰਟ ਕੌਲਿਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ ਹੈ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਇਸ ਵੇਲੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਦਾ ਚਾਰਜ ਸੰਭਾਲ ਰਹੇ ਹਨ।

 

ਜਲਦ ਜਾਰੀ ਹੋਣਗੇ ਆਦੇਸ਼

ਹੁਣ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਮੋਸਟ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਲਦੀ ਹੀ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।

Recent News