menu-icon
Punjabi Story Line
  • Home
  • News
  • Punjab
  • Punjab News:'ਅਕਾਲੀ ਦਲ ਆਪਣੀ ਲੀਡਰਸ਼ਿਪ ਚਮਕਾਉਣ ਲਈ ਧੜੇਬੰਦੀ 'ਚ ਉਲਝਿਆ...', CM ਮਾਨ ਨੇ ਅਕਾਲੀ ਦਲ ਦੀ ਸਥਿਤੀ 'ਤੇ ਕੱਸਿਆ ਤੰਜ

Punjab News:'ਅਕਾਲੀ ਦਲ ਆਪਣੀ ਲੀਡਰਸ਼ਿਪ ਚਮਕਾਉਣ ਲਈ ਧੜੇਬੰਦੀ 'ਚ ਉਲਝਿਆ...', CM ਮਾਨ ਨੇ ਅਕਾਲੀ ਦਲ ਦੀ ਸਥਿਤੀ 'ਤੇ ਕੱਸਿਆ ਤੰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ 'ਤੇ ਚੁਟਕੀ ਲਈ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਆਪਣੀ ਲੀਡਰਸ਼ਿਪ ਨੂੰ ਚਮਕਾਉਣ ਲਈ ਧੜੇਬੰਦੀ ਵਿੱਚ ਉਲਝਿਆ ਹੋਇਆ ਹੈ। ਮਾਨ ਨੇ ਕਿਹਾ ਕਿ ਇਹ ਅਕਾਲੀ ਆਗੂ ਬੇਸ਼ਰਮੀ ਨਾਲ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਹੈ।

Date Updated Last Updated : 28 June 2024, 12:44 PM IST
Share:

ਪੰਜਾਬ ਨਿਊਜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ 'ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਇਹ ਅਜੀਬ ਗੱਲ ਹੈ ਕਿ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਨਾਲ ਉਮੀਦਵਾਰ ਵਿਰੁੱਧ ਪ੍ਰਚਾਰ ਕਰਨਗੇ। ਮਾਨ ਨੇ ਕਿਹਾ ਕਿ ਇਸ ਸਮੇਂ ਅਕਾਲੀ ਦਲ ਦਾ ਬੁਰਾ ਹਾਲ ਹੈ ਕਿਉਂਕਿ ਅਕਾਲੀ ਆਗੂ ਆਪਣੀ ਲੀਡਰਸ਼ਿਪ ਚਮਕਾਉਣ ਲਈ ਆਪਸ ਵਿੱਚ ਧੜੇਬੰਦੀ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਲੀਡਰਸ਼ਿਪ ਦੇ ਭੁੱਖੇ ਆਗੂਆਂ ਦਾ ਕੋਈ ਸਟੈਂਡ ਹੈ। ਮਾਨ ਨੇ ਕਿਹਾ ਕਿ ਇਹ ਅਕਾਲੀ ਆਗੂ ਬੇਸ਼ਰਮੀ ਨਾਲ ਸਿਰਫ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬੀਆਂ ਦੇ ਦੁੱਖਾਂ ਦੀ ਕੋਈ ਪ੍ਰਵਾਹ ਨਹੀਂ ਹੈ।

ਬਾਦਲ ਕਿਸੇ ਹੋਰ ਉਮੀਦਵਾਰ ਲਈ ਪ੍ਰਚਾਰ ਕਰਨਗੇ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਪ੍ਰਧਾਨ ਜਲੰਧਰ ਉਪ ਚੋਣ ਵਿੱਚ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਅਪਮਾਨ ਕਰ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੂਬੇ ਦੇ ਲੋਕ ਮੁਆਫ਼ ਨਹੀਂ ਕਰਨਗੇ : ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਚੋਣਾਂ ਵਿੱਚ ਇਨ੍ਹਾਂ ਨੂੰ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਲੀਡਰਾਂ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਇਹ ਲੋਕ ਆਪਣੇ ਨੀਵੇਂਪਣ ਦਾ ਪ੍ਰਚਾਰ ਕਰਨ ਤੋਂ ਨਹੀਂ ਹਟੇ ਹਨ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦੇ ਕੇ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

Recent News