ਪੰਜਾਬ ਨਿਊਜ। ਪੰਜਾਬ ਦੇ ਕਪੂਰਥਲਾ ਦੀ ਫਗਵਾੜਾ ਸਬ ਡਿਵੀਜ਼ਨ ਵਿੱਚ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਵਿਜੀਲੈਂਸ ਟੀਮ ਨੇ ਦੇਰ ਰਾਤ ਸਿਟੀ ਥਾਣਾ ਫਗਵਾੜਾ ਦੇ ਐਸਐਚਓ ਜਤਿੰਦਰ ਕੁਮਾਰ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਡਰੱਗ ਮਾਮਲੇ ਨੂੰ ਦਬਾਉਣ ਲਈ 50,000 ਰੁਪਏ ਦੀ ਰਿਸ਼ਵਤ ਮੰਗਣ 'ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਵਿਜੀਲੈਂਸ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਦੱਸ ਦੇਈਏ ਕਿ ਪੰਜਾਬ 'ਚ ਰਿਸ਼ਵਤਖੋਰੀ ਖਿਲਾਫ ਸਰਕਾਰ ਦੀ ਸਖਤੀ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਕਾਰਵਾਈ ਦੇ ਚੱਲਦਿਆਂ ਦੇਰ ਰਾਤ ਫਗਵਾੜਾ ਸ਼ੂਗਰ ਮਿੱਲ ਨੇੜੇ ਨਾਕਾ ਲਗਾ ਕੇ ਥਾਣਾ ਸਿਟੀ ਦੇ ਐੱਸਐੱਚਓ ਜਤਿੰਦਰ ਕੁਮਾਰ ਅਤੇ ਉਸ ਦੇ ਡਰਾਈਵਰ ਨੂੰ ਕਾਬੂ ਕੀਤਾ ਗਿਆ। ਫਿਲਹਾਲ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।