ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਬਣਦਾ ਨਜ਼ਰ ਆ ਰਿਹਾ ਹੈ। ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਅਰਸ਼ਦ ਖਾਨ ਕੋਲੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਵੀ ਗੈਂਗਸਟਰ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ ਜਿਸ ਨੇ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।
ਜ਼ੋਨ ਨੰਬਰ 3 ਦੇ ਬਲਾਕ 2 ਵਿੱਚ ਬੰਦ ਹੈ ਅਰਸ਼ਦ ਖ਼ਾਨ
ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ਨੰਬਰ 3 ਦੇ ਬਲਾਕ 2 ਵਿੱਚ ਬੰਦ ਅਰਸ਼ਦ ਖ਼ਾਨ ਵਾਸੀ ਜ਼ਿਲ੍ਹਾ ਚਾਰੂ ਰਾਜਸਥਾਨ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਜਿਸ ਸਬੰਧੀ ਸਹਾਇਕ ਸੁਪਰਡੈਂਟ ਸੁਖਵਿੰਦਰ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।