menu-icon
Punjabi Story Line
  • Home
  • News
  • Punjab
  • ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ,ਦਿੱਲੀ ਪੁਲਿਸ ਤੇ ਲਾਏ ਗੰਭੀਰ ਆਰੋਪ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ,ਦਿੱਲੀ ਪੁਲਿਸ ਤੇ ਲਾਏ ਗੰਭੀਰ ਆਰੋਪ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਦੇ ਕਤਲ ਦੀ ਯੋਜਨਾ ਬਣਾਈ ਹੈ।

Date Updated Last Updated : 17 November 2023, 05:26 PM IST
Share:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅੱਜ ਤੱਕ ਉਸਦੇ ਕਾਤਲਾਂ ਨੂੰ ਸਜਾ ਨਹੀ ਮਿਲੀ ਹੈ ਅਤੇ ਉਸਦੇ ਮਾਤਾ-ਪਿਤਾ ਨੂੰ ਇੰਨਸਾਫ ਦੇ ਲਈ ਦਰ-ਦਰ ਭੜਕਣਾ ਪੈ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਾਏ ਹਨ। ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਕਤਲੇਆਮ ਦੀ ਯੋਜਨਾ ਬਣਾਉਣ ਵਿੱਚ ਲਾਰੈਂਸ ਦੀ ਮਦਦ ਕੀਤੀ ਸੀ। ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ।

 

ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ

ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ ਕਿ ਸੀਬੀਆਈ ਨੇ ਖੁਲਾਸਾ ਕੀਤਾ ਹੈ ਕਿ ਜੇਲ੍ਹ ਦੇ ਸਾਬਕਾ ਡੀਜੀਪੀ ਅਤੇ ਜੇਲ੍ਹ ਮੰਤਰੀ ਨੇ ਜੇਲ੍ਹਾਂ ਵਿੱਚ ਅਪਰਾਧੀਆਂ ਨੂੰ ਸਹੂਲਤਾਂ ਦੇਣ ਦੇ ਬਦਲੇ ਪੈਸੇ ਵਸੂਲੇ ਹਨ। ਸੀਬੀਆਈ ਦੇ ਇਸ ਖੁਲਾਸੇ ਤੋਂ ਬਾਅਦ, ਕੀ ਸਾਨੂੰ ਅਪਰਾਧੀਆਂ, ਅਫਸਰਾਂ ਅਤੇ ਸਿਆਸਤਦਾਨਾਂ ਵਿਚਕਾਰ ਸਬੰਧਾਂ ਨੂੰ ਬੇਨਕਾਬ ਕਰਨ ਲਈ ਅਜੇ ਵੀ ਸਬੂਤਾਂ ਦੀ ਲੋੜ ਹੈ? ਅੱਜ ਸਿੱਧੂ ਦੀ ਮੌਤ ਨੂੰ 536 ਦਿਨ ਹੋ ਗਏ ਹਨ ਪਰ ਇਨਸਾਫ਼ ਨਹੀਂ ਮਿਲਿਆ।

 

ਕਾਤਲਾਂ  ਨੂੰ ਨਹੀਂ ਮਿਲੀ ਸਜ਼ਾ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਏ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਸ ਦੇ ਪੁੱਤਰ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਸਾਥੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਹੈ। ਬਲਕੌਰ ਨੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ ਸਦਕਾ ਹੀ ਪਰਿਵਾਰ ਇਸ ਦੁੱਖ ਦੀ ਘੜੀ ਦਾ ਸਾਹਮਣਾ ਕਰ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਦਿਨ-ਦਿਹਾੜੇ ਕਤਲ ਹੋ ਰਹੇ ਹਨ। ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਜਿਹੀ ਵੀ ਕੋਸ਼ਿਸ਼ ਕਰਨ ਤਾਂ ਪੰਜਾਬ ਦੇ ਹਾਲਾਤ ਬਦਲ ਸਕਦੇ ਹਨ।

Recent News