ਹਾਈ ਕੋਰਟ ਦੇ ਹੁਕਮਾਂ 'ਤੇ ਕਰਨਲ 'ਤੇ ਹਮਲੇ ਦੇ ਮਾਮਲੇ ਵਿੱਚ SIT ਦਾ ਗਠਨ, IPS ਮਨਜੀਤ ਸ਼ਿਓਰਾਨ ਮੁਖੀ

ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ, ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ 'ਤੇ ਭਰੋਸਾ ਨਹੀਂ ਹੈ।

Share:

SIT formed in the case of attack on Colonel on the orders of the High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਚੰਡੀਗੜ੍ਹ ਪੁਲਿਸ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਇੱਕ ਐੱਸਆਈਟੀ ਦਾ ਗਠਨ ਕੀਤਾ ਹੈ। 2015 ਬੈਚ ਦੇ ਆਈਪੀਐੱਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐੱਸਆਈਟੀ ਦਾ ਮੁਖੀ ਬਣਾਇਆ ਗਿਆ ਹੈ। ਐੱਸਆਈਟੀ ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐੱਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੈ। ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ, ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ 'ਤੇ ਭਰੋਸਾ ਨਹੀਂ ਹੈ। 

9 ਦਿਨਾਂ ਬਾਅਦ ਐੱਫਆਈਆਰ ਦਰਜ

13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਫੌਜ ਦੇ ਕਰਨਲ 'ਤੇ ਹਮਲਾ ਕੀਤਾ ਗਿਆ ਸੀ। ਉਦੋਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ ਪੁਲਿਸ ਨੇ 9 ਦਿਨਾਂ ਬਾਅਦ ਨਾਮ ਦਰਜ ਕਰਕੇ ਐਫਆਈਆਰ ਦਰਜ ਕੀਤੀ ਅਤੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ, ਪਰ ਪੰਜਾਬ ਪੁਲਿਸ ਆਪਣੇ ਹੀ ਕਰਮਚਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

ਵਿਧਾਨ ਸਭਾ ਵਿੱਚ ਉੱਠਿਆ ਸੀ ਮਾਮਲਾ

ਕਰਨਲ ਬਾਥ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਨੇ ਕਾਰ ਸਟਾਰਟ ਕੀਤੀ ਅਤੇ ਜਾਣ ਹੀ ਵਾਲੇ ਸਨ ਤਾਂ ਮੁਲਜ਼ਮਾਂ ਨੇ ਲੋਕਾਂ ਨੇ ਕਾਰ ਨੂੰ ਡੰਡਿਆਂ ਅਤੇ ਰਾਡਾਂ ਨਾਲ ਮਾਰ ਕੇ ਤੋੜਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ, ਪੁੱਤਰ ਦੇ ਦੋਸਤ ਨੇ ਕਰਨਲ ਦੀ ਪਤਨੀ ਨੂੰ ਫ਼ੋਨ 'ਤੇ ਸਾਰੀ ਗੱਲਬਾਤ ਦੱਸੀ। ਇਸ ਤੋਂ ਬਾਅਦ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਰਨਲ ਦੇ ਖੱਬੇ ਹੱਥ ਵਿੱਚ ਫਰੈਕਚਰ ਪਾਇਆ ਗਿਆ। ਇਸਦੇ ਖਿਲਾਫ ਸਾਬਕਾ ਫੌਜੀ ਅਧਿਕਾਰੀਆਂ ਨੇ ਪਟਿਆਲਾ ਵਿੱਚ ਵਿਰੋਧ ਪ੍ਰਦਰਸ਼ਨ ਵੀ ਕੀਤਾ ਸੀ। ਮਾਮਲਾ ਵਿਧਾਨ ਸਭਾ ਵਿੱਚ ਉਠਣ ਤੋਂ ਬਾਅਦ ਇੱਕ ਨਵੀਂ ਐੱਫਆਈਆਰ ਦਰਜ ਕਰਕੇ ਐੱਸਆਈਟੀ ਬਣਾਈ ਗਈ। ਨਾਲ ਹੀ ਪਰਿਵਾਰ ਨੂੰ ਸੁਰੱਖਿਆ ਦਿੱਤੀ ਗਈ।
 

ਇਹ ਵੀ ਪੜ੍ਹੋ