menu-icon
Punjabi Story Line
Independence Day 2026
  • Home
  • News
  • Punjab
  • ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਵਾਦ ਨੂੰ ਲੈ ਕੇ ਬਣੀ SIT

ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਵਾਦ ਨੂੰ ਲੈ ਕੇ ਬਣੀ SIT

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ ਸੀ। ਜਿਸ 'ਚ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ, ਜਦਕਿ ਡੀਐੱਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ।

Date Updated Last Updated : 26 November 2023, 05:00 PM IST
Share:

ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਚ ਗੋਲੀਬਾਰੀ ਦੇ ਮਾਮਲੇ 'ਚ SIT ਦਾ ਗਠਨ ਕੀਤਾ ਗਿਆ ਹੈ। ਐਸਆਈਟੀ ਟੀਮ ਦੇ ਗਠਨ ਦੀ ਜਾਣਕਾਰੀ ਡੀਆਈਜੀ ਜਲੰਧਰ ਰੇਂਜ ਐਸ ਭੂਪਤੀ ਨੇ ਦਿੱਤੀ ਹੈ। ਹੁਣ ਗੋਲੀਬਾਰੀ ਤੋਂ ਪਹਿਲਾਂ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਵੀਡੀਓ 21 ਨਵੰਬਰ ਦੀ ਦੱਸੀ ਜਾ ਰਹੀ ਹੈ। ਇਸ ਵਿੱਚ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ ਜਥੇ ਦੇ ਨਿਹੰਗ ਬੈਠੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੋ ਨਿਹੰਗ ਸਿੰਘਾਂ ਨੂੰ ਹੱਥ-ਪੈਰ ਬੰਨ੍ਹ ਕੇ ਕੁਰਸੀ 'ਤੇ ਬਿਠਾਇਆ ਗਿਆ ਸੀ। ਬਾਅਦ ਵਿੱਚ ਬੰਧਕ ਬਣਾਏ ਗਏ ਨਿਹੰਗ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਦੱਸਿਆ ਗਿਆ ਹੈ ਕਿ ਇਹ ਨਿਹੰਗ ਬੁੱਢਾ ਗਰੁੱਪ ਬਾਬਾ ਬਲਵੀਰ ਗਰੁੱਪ ਨਾਲ ਸਬੰਧਤ ਹੈ। ਉਨ੍ਹਾਂ ਤੋਂ ਕਬਜ਼ਾ ਲੈ ਕੇ ਬਾਬਾ ਮਾਨ ਸਿੰਘ ਗਰੁੱਪ ਨੇ ਬੁੰਗਾ ਸਾਹਿਬ ਗੁਰਦੁਆਰੇ 'ਤੇ ਕਬਜ਼ਾ ਕਰ ਲਿਆ ਸੀ। ਡੀਐਸਪੀ ਸਮੇਤ ਪੁਲੀਸ ਅਧਿਕਾਰੀ ਵੀ ਉਥੇ ਬੈਠੇ ਸਨ।ਐੱਸਐੱਸਪੀ ਕਪੂਰਥਲਾ ਨੇ ਸਪਸ਼ਟ ਕੀਤਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਮਰਿਆਦਾ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਹੀਂ ਕੀਤੀ ਗਈ ਹੈ। ਪਹਿਲੀ ਫਾਇਰਿੰਗ ਨਿਹੰਗਾਂ ਵੱਲੋਂ ਕੀਤੀ ਗਈ। ਜਿਸ ਵਿੱਚ ਇੱਕ ਸਿਪਾਹੀ ਦੀ ਮੌਤ ਹੋ ਗਈ ਸੀ।

 

ਕਬਜ਼ੇ ਨੂੰ ਲੈ ਕੇ ਸੀ ਵਿਵਾਦ

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਨਿਹੰਗਾਂ ਦੇ ਦੋ ਧੜਿਆਂ ਵੱਲੋਂ ਕਬਜ਼ੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਮਾਮਲਾ ਗਰਮਾ ਗਿਆ ਸੀ। ਵੀਰਵਾਰ ਸਵੇਰੇ ਜਦੋਂ ਪੁਲਿਸ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਲੱਗੀ ਤਾਂ ਪੁਲਿਸ 'ਤੇ ਪਥਰਾਅ ਅਤੇ ਗੋਲੀਬਾਰੀ ਕਾਰਨ ਹੋਮਗਾਰਡ ਕਾਂਸਟੇਬਲ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਡੀਐਸਪੀ ਸਮੇਤ 10 ਲੋਕ ਜ਼ਖ਼ਮੀ ਵੀ ਹੋਏ ਸਨ। ਉਕਤ ਮਾਮਲੇ 'ਚ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਬਜ਼ ਨਿਹੰਗਾਂ ਨਾਲ 3 ਘੰਟੇ ਤੱਕ ਮੀਟਿੰਗ ਕੀਤੀ। ਜਦੋਂ ਕੋਈ ਹੱਲ ਨਾ ਨਿਕਲਿਆ ਤਾਂ ਪ੍ਰਸ਼ਾਸਨ ਨੇ ਸੀਆਰਪੀਸੀ ਦੀ ਧਾਰਾ 145 ਤਹਿਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਨੂੰ ਕਬਜ਼ੇ ਵਿੱਚ ਲੈ ਲਿਆ ਸੀ।

Recent News