ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਓ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪੁਲਿਸ ਦੇ ਚੰਗੇ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਚੋਰਾਂ, ਲੁਟੇਰਿਆਂ ਅਤੇ ਗੁੰਡਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।