menu-icon
Punjabi Story Line
  • Home
  • News
  • Punjab
  • ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋ ਦੀ ਮੌਤ

ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋ ਦੀ ਮੌਤ

ਦਸੂਹਾ ਪੁਲਿਸ ਨੇ ਇਨੋਵਾ ਚਾਲਕ ਦੀ ਪਹਿਚਾਨ ਕਰ ਲਈ ਹੈ, ਜੋ ਕੀ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾਂ ਦਸੂਹਾ ਦਾ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਹੈ।

Date Updated Last Updated : 10 December 2023, 10:52 PM IST
Share:

ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਵਿੱਚ ਦੋ ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ 'ਚ ਰਖਵਾਇਆ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਇਨੋਵਾ ਚਾਲਕ ਮੌਕੇ ਤੋਂ ਫਰਾਰ

ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੋਵੇਂ ਐਕਟਿਵਾ 'ਤੇ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ ਅਤੇ ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਇਨੋਵਾ ਚਾਲਕ ਮੌਕੇ 'ਤੇ ਕਾਰ ਛੱਡ ਕੇ ਫਰਾਰ ਹੋ ਗਿਆ। 

ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਹਾਈਵੇਅ 'ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਦਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲਤ 'ਚ ਦਸੂਹਾ ਦੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ਮੌਤ ਹੋ ਗਈ। ਜਾਂਚ ਦੌਰਾਨ ਉਸ ਨੇ ਦੱਸਿਆ ਕਿ ਮ੍ਰਿਤਕ ਐਕਟਿਵਾ ਸਵਾਰ ਪਰਮਜੀਤ ਸਿੰਘ ਵਾਸੀ ਪ੍ਰੇਮ ਸਿੰਘ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ’ਤੇ ਤੇਲ ਭਰ ਕੇ ਚੜ੍ਹਿਆ ਹੀ ਸੀ ਕਿ ਜਦੋਂ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।

Recent News