menu-icon
Punjabi Story Line
  • Home
  • News
  • Punjab
  • ਪੰਜਾਬ 'ਚ ਖੇਡ ਕ੍ਰਾਂਤੀ ਦਾ ਐਲਾਨ, ਹਰ ਖੇਡ ਦੇ ਲੀਗ ਮੁਕਾਬਲੇ ਕਰਵਾਉਣ ਦਾ ਐਲਾਨ, ਖੇਡ ਬਜਟ 200 ਕਰੋੜ ਤੋਂ ਵਧਾ ਕੇ 1790 ਕਰੋੜ ਕੀਤਾ

ਪੰਜਾਬ 'ਚ ਖੇਡ ਕ੍ਰਾਂਤੀ ਦਾ ਐਲਾਨ, ਹਰ ਖੇਡ ਦੇ ਲੀਗ ਮੁਕਾਬਲੇ ਕਰਵਾਉਣ ਦਾ ਐਲਾਨ, ਖੇਡ ਬਜਟ 200 ਕਰੋੜ ਤੋਂ ਵਧਾ ਕੇ 1790 ਕਰੋੜ ਕੀਤਾ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਵਿੱਚ ਹਰ ਖੇਡ ਦੇ ਲੀਗ ਮੁਕਾਬਲੇ ਕਰਵਾਏ ਜਾਣਗੇ, ਜਿਸ ਨਾਲ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਪ੍ਰੋਤਸਾਹਨ ਮਿਲੇਗਾ। ਇਸ ਪਹਿਲਕਦਮੀ ਦਾ ਮੁੱਖ ਮਕਸਦ ਹਰ ਉਸ ਪ੍ਰਤਿਭਾ ਨੂੰ ਉਭਾਰਨਾ ਹੈ ਜੋ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਰਹਿ ਗਈ ਸੀ।

Date Updated Last Updated : 30 June 2026, 07:26 PM IST
Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਖੇਡ ਪ੍ਰੇਮੀਆਂ ਨੂੰ ਵੱਡੀ ਸੌਗਤ ਦਿੱਤੀ ਹੈ। 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਸੂਬੇ ਦੇ ਖੇਡ ਢਾਂਚੇ ਨੂੰ ਨਵੀਂ ਦਿਸ਼ਾ ਦੇਣ ਦਾ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਵਿੱਚ ਹਰ ਖੇਡ ਦੇ ਲੀਗ ਮੁਕਾਬਲੇ ਕਰਵਾਏ ਜਾਣਗੇ, ਜਿਸ ਨਾਲ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਪ੍ਰੋਤਸਾਹਨ ਮਿਲੇਗਾ। ਇਸ ਪਹਿਲਕਦਮੀ ਦਾ ਮੁੱਖ ਮਕਸਦ ਹਰ ਉਸ ਪ੍ਰਤਿਭਾ ਨੂੰ ਉਭਾਰਨਾ ਹੈ ਜੋ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਰਹਿ ਗਈ ਸੀ।

ਖੇਡ ਬਜਟ 'ਚ ਵੱਡਾ ਵਾਧਾ

ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਨੀਤੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲਾਂ ਖੇਡਾਂ ਲਈ ਸਿਰਫ਼ 200 ਕਰੋੜ ਰੁਪਏ ਦਾ ਬਜਟ ਰੱਖਿਆ ਜਾਂਦਾ ਸੀ, ਜਿਸ ਨਾਲ ਨਾ ਤਾਂ ਬੁਨਿਆਦੀ ਢਾਂਚਾ ਤਿਆਰ ਹੋ ਸਕਿਆ ਅਤੇ ਨਾ ਹੀ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮਿਲ ਪਾਈਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਰਿਕਾਰਡ 1790 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਹੈ, ਜੋ ਪੰਜਾਬ ਦੇ ਨੌਜਵਾਨਾਂ ਪ੍ਰਤੀ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਪੰਜਾਬ ਨੂੰ ਬਣਾਵਾਂਗੇ ਖੇਡਾਂ 'ਚ ਨੰਬਰ-ਵਨ

ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਵਿੱਤੀ ਸਹਾਇਤਾ ਅਤੇ ਆਧੁਨਿਕ ਬੁਨਿਆਦੀ ਢਾਂਚੇ ਕਾਰਨ ਪੰਜਾਬ ਦੇ ਖਿਡਾਰੀ ਹੁਣ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਵਧੀਆ ਢੰਗ ਨਾਲ ਤਿਆਰ ਹੋ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਏਜੰਡਾ ਸਿਰਫ਼ ਖੇਡਾਂ ਕਰਵਾਉਣਾ ਨਹੀਂ, ਸਗੋਂ ਓਲੰਪਿਕ ਅਤੇ ਏਸ਼ੀਆਈ ਖੇਡਾਂ ਵਰਗੇ ਮੰਚਾਂ ਲਈ ਖਿਡਾਰੀ ਤਿਆਰ ਕਰਨਾ ਹੈ, ਤਾਂ ਜੋ ਪੰਜਾਬ ਇੱਕ ਵਾਰ ਫਿਰ ਦੇਸ਼ ਦਾ ਖੇਡਾਂ ਵਿੱਚ ਨੰਬਰ-ਵਨ ਸੂਬਾ ਬਣ ਸਕੇ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣਾ ਕੈਰੀਅਰ ਬਣਾਉਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ, ਤਾਂ ਜੋ ਕੋਈ ਵੀ ਪ੍ਰਤਿਭਾ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਨਾ ਰਹੇ।

Recent News