menu-icon
Punjabi Story Line
Raksha Bandhan 2026
  • Home
  • News
  • Punjab
  • ਸੁਖਬੀਰ ਬਾਦਲ ਦਾ ਦੋਸ਼ - ਰਾਜੋਆਣਾ ਮਾਮਲੇ 'ਚ ਕੇਂਦਰ ਵੱਡੀ ਰੁਕਾਵਟ

ਸੁਖਬੀਰ ਬਾਦਲ ਦਾ ਦੋਸ਼ - ਰਾਜੋਆਣਾ ਮਾਮਲੇ 'ਚ ਕੇਂਦਰ ਵੱਡੀ ਰੁਕਾਵਟ

ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੂੰ ਬੇਲੋੜੀ ਸ਼ਬਦਾਵਲੀ ਤੇ ਕੰਟਰੋਲ ਰੱਖਣ ਦੀ ਗੱਲ ਆਖੀ। ਇੰਦਰਾ ਗਾਂਧੀ ਉਪਰ ਕੀਤੇ ਤਿੱਖੇ ਹਮਲੇ।

Date Updated Last Updated : 19 November 2023, 05:44 PM IST
Share:

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ 'ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈਕੇ ਇੱਕ ਵਾਰ ਫਿਰ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਉਪਰ ਪੱਖਪਾਤੀ ਤੇ ਅੜੀਅਲ ਰਵੱਈਏ ਦੇ ਦੋਸ਼ ਲਾਏ। ਨਾਲ ਹੀ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਕੇਸ ਵਿੱਚ ਵੱਡੀ ਰੁਕਾਵਟ ਦੱਸਿਆ। ਉਹਨਾਂ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ। ਉਨ੍ਹਾਂ ਕਿਹਾ ਕਿ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ  ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ। ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ

ਸੁਖਬੀਰ ਬਾਦਲ ਨੇ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ  ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ 1984 ਵਿੱਚ ਇੰਦਰਾਂ ਗਾਂਧੀ ਨੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ। ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ  ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ। ਕਾਨੂੰਨ ਤੋੜਣ ‘ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੁਗਣੀਆਂ ਕਰਕੇ ਭੁਗਤ ਚੁੱਕੇ ਹਨ।

ਕੇਂਦਰ ਸਰਕਾਰ ਨੂੰ ਕੀਤੀ ਅਪੀਲ 

ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ ‘ਤੇ ਮੱਲ੍ਹਮ ਲਗਾਉਣ ਲਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ। ਉਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ ‘ਤੇ ਕੰਟਰੋਲ ਰੱਖਣ।

Recent News