ਬੱਚਿਆਂ ਕੋਲੋਂ “ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ” ਦੇ ਨਾਅਰੇ ਲਗਵਾਉਣੇ ਅਕਾਲੀ ਦਲ ਨੂੰ ਪੈ ਗਏ ਭਾਰੇ, ਚੋਣ ਕਮਿਸ਼ਨ ਨੇ Sukhbir Badal ਨੂੰ ਭੇਜ ਦਿੱਤਾ ਨੋਟਿਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿੱਚ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ।

Share:

Punjab News: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚੇ ਕੋਲੋ ਨੂੰ ਨਾਅਰੇ ਲਾਉਣਾ ਭਾਰੀ ਪੈ ਗਿਆ ਹੈ। ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਦੱਸ ਦਈਏ ਕਿ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਸੀ ਜਿਸ ਵਿੱਚ ਰਾਏਕੋਟ ਵਿੱਚ ਪੰਜਾਬ ਬਚਾਓ ਯਾਤਰਾ ਦੌਰਾਨ 'ਚ ਟਰੈਕਟਰ 'ਤੇ ਚੜ੍ਹ ਕੇ ਬੱਚੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਪਾਓ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਓ ਗਏ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿੱਚ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ।

ਚੋਣ ਪ੍ਰਚਾਰ ਲਈ ਬੱਚਿਆਂ ਦੀ ਵਰਤੋਂ ਕਰਨਾ ਗਲਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਅਕਾਲੀ ਦਲ ਵੱਲੋਂ ਜਗਰਾਓਂ-ਰਾਏਕੋਟ ਇਲਾਕੇ ਵਿੱਚ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਨੂੰ ਸਿਆਸਤ ਨਾਲ ਜੋੜ ਕੇ ਸਿੱਧੇ ਤੌਰ ’ਤੇ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ ਬੱਚਿਆਂ ਕੋਲੋ ਇਸ ਤਰ੍ਹਾਂ ਪ੍ਰਚਾਰ ਕਰਵਾਉਣਾ ਚੋਣ ਕਮਿਸ਼ਨ ਦੀਆਂ ਨੀਤੀਆਂ ਦੇ ਉਲਟ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ।

ਇਹ ਵੀ ਪੜ੍ਹੋ