menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਦੀ ਹਾਈ ਕੋਰਟ ਨੂੰ ਅਪੀਲ, 5994 ਅਧਿਆਪਕਾਂ ਦੀ ਭਰਤੀ ਤੇ ਜਲਦ ਫੈਸਲਾ ਲਵੇ

ਪੰਜਾਬ ਸਰਕਾਰ ਦੀ ਹਾਈ ਕੋਰਟ ਨੂੰ ਅਪੀਲ, 5994 ਅਧਿਆਪਕਾਂ ਦੀ ਭਰਤੀ ਤੇ ਜਲਦ ਫੈਸਲਾ ਲਵੇ

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ।  

Date Updated Last Updated : 15 November 2023, 11:09 AM IST
Share:

ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ 5994 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਕੇ ਮਾਮਲੇ ਵਿੱਚ ਫੈਸਲਾ ਲਵੇ। ਅਦਾਲਤ ਨੂੰ ਇਹ ਅਪੀਲ ਵੀ ਕੀਤੀ ਕਿ ਮਾਮਲੇ ਦਾ ਜਲਦੀ ਨਿਪਟਾਰਾ ਕਰਨਾ ਚਾਹੀਦਾ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਅਦਾਲਤ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ।

ਅਗਲੀ ਸੁਣਵਾਈ 12 ਦਸੰਬਰ ਨੂੰ ਹੋਈ ਤੈਅ 

ਜੇਕਰ ਇਸ ਦਾ ਫੈਸਲਾ ਜਲਦੀ ਨਹੀਂ ਆਉਂਦਾ ਤਾਂ ਮਾਨਯੋਗ ਹਾਈਕੋਰਟ ਇਸ ਸਬੰਧੀ ਅੰਤਰਿਮ ਫੈਸਲਾ ਦੇਵੇ, ਤਾਂ ਜੋ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅਦਾਲਤ ਨੂੰ ਇਸ ਕੇਸ ਦੀ ਅਗਲੀ ਸੁਣਵਾਈ ਜਲਦੀ ਤੋਂ ਜਲਦੀ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਸ ਕੇਸ ਦੀ ਅਗਲੀ ਸੁਣਵਾਈ 12 ਦਸੰਬਰ ਲਈ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵੱਲੋਂ 27 ਜੁਲਾਈ 2023 ਨੂੰ ਪੂਰੀ ਕੀਤੀ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ।

Recent News