menu-icon
Punjabi Story Line
  • Home
  • News
  • Punjab
  • Tarn Taran: ਪਾਕਿਸਤਾਨੀ ਜਾਸੂਸ ਚੜਿਆ ਪੁਲਿਸ ਅੜਿੱਕੇ, ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ 20 ਆਈਐਸਆਈ ਏਜੰਟਾਂ ਨੂੰ ਭੇਜੀ

Tarn Taran: ਪਾਕਿਸਤਾਨੀ ਜਾਸੂਸ ਚੜਿਆ ਪੁਲਿਸ ਅੜਿੱਕੇ, ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ 20 ਆਈਐਸਆਈ ਏਜੰਟਾਂ ਨੂੰ ਭੇਜੀ

ਦੋਸ਼ੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ।

Date Updated Last Updated : 03 June 2025, 09:50 AM IST
Share:

ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ, ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਭੇਜਣ ਵਾਲੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਜੋ ਕਿ ਮੁਹੱਲਾ ਰੋਡੂਪੁਰ ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਦਾ ਰਹਿਣ ਵਾਲਾ ਹੈ।

ਸੰਵੇਦਨਸ਼ੀਲ ਫੌਜੀ ਜਾਣਕਾਰੀ ਪਾਕਿ ਨੂੰ ਭੇਜੀ

ਦੋਸ਼ੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ। ਚਾਵਲਾ ਰਾਹੀਂ ਹੀ ਉਸਦੀ ਜਾਣ-ਪਛਾਣ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਹੋਈ ਸੀ। ਦੋਸ਼ੀ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨਾਲ ਫੌਜ ਦੀਆਂ ਗਤੀਵਿਧੀਆਂ, ਸੈਨਿਕਾਂ ਦੀ ਤਾਇਨਾਤੀ ਅਤੇ ਭਾਰਤ ਵਿੱਚ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜੋ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਬਣ ਸਕਦਾ ਸੀ।

ਮੁਲਜ਼ਮ ਤੋਂ ਕੀ ਮਿਲਿਆ

ਪੁਲਿਸ ਨੇ ਮੁਲਜ਼ ਕੋਲੋ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਖੁਫੀਆ ਜਾਣਕਾਰੀ ਸੀ ਜੋ ISI ਏਜੰਟਾਂ ਨੂੰ ਭੇਜੀ ਗਈ ਸੀ। ਇਸ ਤੋਂ ਇਲਾਵਾ ISI ਨਾਲ ਸਬੰਧਤ 20 ਤੋਂ ਵੱਧ ਸੰਪਰਕਾਂ ਦੀ ਜਾਣਕਾਰੀ ਸੀ। ਇਸਦੇ ਨਾਲ ਹੀ  ਭਾਰਤ ਰਾਹੀਂ ਪਾਕਿ ਅਧਿਕਾਰੀਆਂ ਨਾਲ ਵਿੱਤੀ ਲੈਣ-ਦੇਣ ਦੇ ਸਬੂਤ ਮਿਲੇ ਹਨ।

ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ

ਪੁਲਿਸ ਅਤੇ ਖੁਫੀਆ ਏਜੰਸੀਆਂ ਇਸ ਜਾਸੂਸੀ ਨੈੱਟਵਰਕ ਦੀ ਪੂਰੀ ਰੂਪ-ਰੇਖਾ ਸਾਹਮਣੇ ਲਿਆਉਣ ਲਈ ਮੁਲਜ਼ਮ ਦੇ ਵਿੱਤੀ ਅਤੇ ਤਕਨੀਕੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਮੁੱਢਲੇ ਸਬੂਤਾਂ ਦੇ ਆਧਾਰ 'ਤੇ, ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਸਰਕਾਰੀ ਭੇਦ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

Recent News