menu-icon
Punjabi Story Line
  • Home
  • News
  • Punjab
  • Jalandhar-Amritsar highway 'ਤੇ ਭਿਆਨਕ ਹਾਦਸਾ, 7 ਸਾਲਾ ਬੱਚੀ ਦੀ ਮੌਤ, ਪਿਤਾ ਗੰਭੀਰ ਜ਼ਖਮੀ

Jalandhar-Amritsar highway 'ਤੇ ਭਿਆਨਕ ਹਾਦਸਾ, 7 ਸਾਲਾ ਬੱਚੀ ਦੀ ਮੌਤ, ਪਿਤਾ ਗੰਭੀਰ ਜ਼ਖਮੀ

ਐਕਟਿਵਾ 'ਤੇ ਜਾ ਰਹੇ ਪਰਿਵਾਰ ਨੂੰ 18 ਟਾਇਰਾਂ ਵਾਲੀ ਟਰਾਲੀ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਪਿਤਾ ਅਤੇ ਲੜਕੀ ਸੜਕ 'ਤੇ ਡਿੱਗ ਗਏ। ਜਦੋਂਕਿ ਮਾਂ ਅਤੇ ਦੂਜਾ ਬੱਚਾ ਸੜਕ ਕਿਨਾਰੇ ਡਿੱਗ ਪਏ। ਜਿਸ ਕਾਰਨ ਟਰਾਲੀ ਦਾ ਪਿਛਲਾ ਪਹੀਆ ਲੜਕੀ ਦੇ ਉਪਰੋਂ ਲੰਘ ਗਿਆ।

Date Updated Last Updated : 25 March 2024, 08:01 AM IST
Share:

Punjab News: ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਕਰਤਾਰਪੁਰ ਨੇੜੇ ਇੱਕ ਐਕਟਿਵਾ ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਐਕਟਿਵਾ 'ਚ ਜਾ ਰਹੀ 7 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਪਿਤਾ ਗੰਭੀਰ ਰੂਪ 'ਚ ਜ਼ਖਮੀ ਹੈ। ਘਟਨਾ ਵਿੱਚ ਲੜਕੀ ਦੀ ਮਾਂ ਅਤੇ ਉਸ ਦਾ ਇੱਕ ਭਰਾ ਦਾ ਬਚਾਅ ਹੋ ਗਿਆ ਕਿਉਂਕਿ ਉਹ ਸੜਕ ਕਿਨਾਰੇ ਡਿੱਗ ਪਏ ਸਨ। ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਐਕਟਿਵਾ 'ਤੇ ਪਿੰਡ ਕਾਹਲਵਾਂ ਤੋਂ ਕਰਤਾਰਪੁਰ ਵੱਲ ਜਾ ਰਿਹਾ ਸੀ। ਮ੍ਰਿਤਕ ਲੜਕੀ ਦੀ ਪਛਾਣ ਸਹਿਜਜੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਂ ਬਲਵੀਰ ਕੌਰ ਅਤੇ ਛੋਟੇ ਭਰਾ 5 ਸਾਲਾ ਸੁਖਜੀਤ ਸਿੰਘ ਵਾਸੀ ਧਨੋਵਾਲੀ, ਰਾਮਾਂ ਮੰਡੀ ਦੇ ਬਿਆਨ ਦਰਜ ਕਰ ਲਏ ਹਨ। ਜਿਸ ਤੋਂ ਬਾਅਦ ਅਣਪਛਾਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਲੜਕੀ ਦੀ ਮੌਕੇ ਤੇ ਹੋਈ ਮੌਤ

ਥਾਣਾ ਕਰਤਾਰਪੁਰ ਦੇ ਐਸਐਚਓ ਸੁਖਪਾਲ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਲੜਕੀ ਮਰ ਚੁੱਕੀ ਸੀ। ਇਹ ਹਾਦਸਾ ਕਰਤਾਰਪੁਰ ਦੇ ਪਿੰਡ ਕਾਹਲਵਾਂ ਦੇ ਨਾਲ ਲੱਗਦੇ ਸਰਾਏ ਖਾਸ ਪਿੰਡ ਕੋਲ ਹਾਈਵੇਅ 'ਤੇ ਵਾਪਰਿਆ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਐਕਟਿਵਾ 'ਤੇ ਜਾ ਰਹੇ ਪਰਿਵਾਰ ਨੂੰ 18 ਟਾਇਰਾਂ ਵਾਲੀ ਟਰਾਲੀ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਪਿਤਾ ਅਤੇ ਲੜਕੀ ਸੜਕ 'ਤੇ ਡਿੱਗ ਗਏ। ਜਦੋਂਕਿ ਮਾਂ ਅਤੇ ਦੂਜਾ ਬੱਚਾ ਸੜਕ ਕਿਨਾਰੇ ਡਿੱਗ ਪਏ। ਜਿਸ ਕਾਰਨ ਟਰਾਲੀ ਦਾ ਪਿਛਲਾ ਪਹੀਆ ਲੜਕੀ ਦੇ ਉਪਰੋਂ ਲੰਘ ਗਿਆ। ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਰਤਾਰਪੁਰ ਵਿਖੇ ਦਾਖਲ ਕਰਵਾਇਆ ਗਿਆ।

Recent News