menu-icon
Punjabi Story Line
  • Home
  • News
  • Punjab
  • Terrorist Lakhbir Singh Landa ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਐਲਾਨਿਆ ਭਗੌੜਾ

Terrorist Lakhbir Singh Landa ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਐਲਾਨਿਆ ਭਗੌੜਾ

ਮੁਲਜ਼ਮ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ।

Date Updated Last Updated : 18 January 2024, 10:20 AM IST
Share:

ਹਾਈਲਾਈਟਸ

  • ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ

ਕੈਨੇਡਾ ਵਿੱਚ ਲੁਕੇ ਅੱਤਵਾਦੀ ਲਖਬੀਰ ਲੰਡਾ ਖਿਲਾਫ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਸਾਥੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਹ ਕਾਰਵਾਈ ਸੀਆਰਪੀਸੀ ਦੀ ਧਾਰਾ 82 (4) ਤਹਿਤ ਕੀਤੀ ਗਈ ਹੈ।

 

ਇਨ੍ਹਾਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ ਕੇਸ

2023 ਵਿੱਚ NIA ਨੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਉਸਦੇ ਸਾਥੀਆਂ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਸਤਨਾਮ ਸਿੰਘ ਉਰਫ ਸੱਤਾ, ਪਰਮਿੰਦਰ ਸਿੰਘ ਖਹਿਰਾ ਉਰਫ ਪੱਟੂ, ਯਾਦਵਿੰਦਰ ਸਿੰਘ ਉਰਫ ਜਾਡਾ ਖਿਲਾਫ ਗੈਰ-ਕਾਨੂੰਨੀ ਗਤਿਵਿਧੀਆਂ ਦੇ ਦੋਸ਼ਾਂ ਤਹਿਤ ਧਾਰਾ 17, 18, 18 ਬੀ, 20 38 ਅਤੇ 39 ਤਹਿਤ ਕੇਸ ਦਰਜ ਕੀਤਾ ਗਿਆ ਸੀ।

 

ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਸੁਣਵਾਈ

ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚੱਲ ਰਹੀ ਹੈ। ਇਸ ਦੀ ਪਹਿਲੀ ਸੁਣਵਾਈ 9 ਅਕਤੂਬਰ 2023 ਨੂੰ ਹੋਈ ਸੀ। ਐਨਆਈਏ ਨੇ ਮੁਲਜ਼ਮ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਕਿ ਬੀਤ ਚੁੱਕਾ ਹੈ। ਇਸ ਕਾਰਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਲੰਡਾ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ਖਿਲਾਫ ਸੀਆਰਪੀਸੀ ਦੀ ਧਾਰਾ 83 ਤਹਿਤ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Recent News