menu-icon
Punjabi Story Line
  • Home
  • News
  • Punjab
  • 21 ਹਜ਼ਾਰ ਕਰੋੜ ਰੁਪਏ ਦੀ ਨਸ਼ਾ ਤਸਕਰੀ ਦਾ ਮੁਲਜ਼ਮ Police ਨੂੰ ਚਕਮਾ ਦੇ ਕੇ ਹੋਇਆ ਫਰਾਰ

21 ਹਜ਼ਾਰ ਕਰੋੜ ਰੁਪਏ ਦੀ ਨਸ਼ਾ ਤਸਕਰੀ ਦਾ ਮੁਲਜ਼ਮ Police ਨੂੰ ਚਕਮਾ ਦੇ ਕੇ ਹੋਇਆ ਫਰਾਰ

ਜਾਣਕਾਰੀ ਦਿੰਦਿਆਂ ਕੱਛ (ਪੱਛਮੀ) ਦੇ ਐਸਪੀ ਮਹਿੰਦਰ ਬਗੜੀਆ ਨੇ ਦੱਸਿਆ ਕਿ ਜੋਬਨਜੀਤ ਸਿੰਘ ਨੂੰ ਕੱਛ ਦੀ ਭੁਜ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਇੱਕ ਹੋਰ ਕੇਸ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਮੁਲਜ਼ਮ ਸ਼ਨੀਵਾਰ ਨੂੰ ਭੱਜਣ 'ਚ ਕਾਮਯਾਬ ਹੋ ਗਿਆ।

Date Updated Last Updated : 19 February 2024, 11:57 AM IST
Share:

Punjab News: ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ 2021 'ਚ ਜ਼ਬਤ ਕੀਤੀ ਗਈ 2,988 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਦਾ ਮੁੱਖ ਮੁਲਜ਼ਮ ਤਰਨਤਾਰਨ ਨਿਵਾਸੀ ਜੋਬਨਜੀਤ ਸਿੰਘ ਸੰਧੂ ਪੰਜਾਬ 'ਚ ਗੁਜਰਾਤ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋ ਗਿਆ। ਗੁਜਰਾਤ ਪੁਲਿਸ ਨੇ ਇਸਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 4 ਲੋਕਾਂ ਨੂੰ ਹਿਰਾਸਤ ਵਿੱਚ ਵੀ ਲੈ ਚੁੱਕੀ ਹੈ।

ਖਾਣਾ ਖਾਣ ਲਈ ਢਾਬੇ ਤੇ ਰੁਕੇ ਸਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੱਛ (ਪੱਛਮੀ) ਦੇ ਐਸਪੀ ਮਹਿੰਦਰ ਬਗੜੀਆ ਨੇ ਦੱਸਿਆ ਕਿ ਜੋਬਨਜੀਤ ਸਿੰਘ ਨੂੰ ਕੱਛ ਦੀ ਭੁਜ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਇੱਕ ਹੋਰ ਕੇਸ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਮੁਲਜ਼ਮ ਸ਼ਨੀਵਾਰ ਨੂੰ ਭੱਜਣ 'ਚ ਕਾਮਯਾਬ ਹੋ ਗਿਆ।

ਉਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਸ ਨੂੰ ਅੰਮ੍ਰਿਤਸਰ ਪੇਸ਼ੀ ਤੋਂ ਬਾਅਦ ਵਾਪਸ ਲੈ ਕੇ ਜਾ ਰਹੇ ਸਨ। ਜੋਬਨਜੀਤ ਸਿੰਘ ਦੇ ਨਾਲ ਗੁਜਰਾਤ ਪੁਲਿਸ ਦੇ ਮੁਲਾਜ਼ਮ ਵੀ ਸਨ। ਖਾਣਾ ਖਾਣ ਲਈ ਉਹ ਅੰਮ੍ਰਿਤਸਰ ਦੇ ਜੰਡਿਆਲਾ ਨੇੜੇ ਪਿੰਡ ਬੰਡਾਲਾ ਵਿੱਚ ਇੱਕ ਢਾਬੇ ’ਤੇ ਰੁਕੇ ਸਨ। ਇਸ ਦੌਰਾਨ ਮੁਲਜ਼ਮ ਗੁਜਰਾਤ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਗ੍ਰਿਫਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

2021 ਵਿੱਚ ਡੀਆਰਆਈ ਨੇ ਫੜੀ ਸੀ 21 ਹਜ਼ਾਰ ਕਰੋੜ ਰੁਪਏ ਦੀ ਹੈਰੋਇਨ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਸਤੰਬਰ 2021 ਵਿੱਚ ਕੱਛ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰਾਂ ਤੋਂ ਲਗਭਗ 21,000 ਕਰੋੜ ਰੁਪਏ ਦੀ 2,988 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ। ਇਹ ਖੇਪ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਰਜਿਸਟਰਡ ਇੱਕ ਵਪਾਰਕ ਕੰਪਨੀ ਦੁਆਰਾ ਅਰਧ-ਪ੍ਰੋਸੈਸਡ ਟਾਕ ਸਟੋਨ ਦੇ ਰੂਪ ਵਿੱਚ ਆਯਾਤ ਕੀਤਾ ਗਿਆ ਸੀ। ਇਹ ਡਰੱਗ ਅਫਗਾਨ ਮੂਲ ਦੀ ਦੱਸੀ ਗਈ ਸੀ ਅਤੇ ਇਰਾਨ ਦੇ ਬੰਦਰ ਅੱਬਾਸ ਬੰਦਰਗਾਹ ਤੋਂ ਮੁੰਦਰਾ ਬੰਦਰਗਾਹ ਲਈ ਭੇਜੀ ਗਈ ਸੀ।

 

Recent News