menu-icon
Punjabi Story Line
  • Home
  • News
  • Punjab
  • THE BURNING BUS - ਛਾਲਾਂ ਮਾਰ ਕੇ ਸਵਾਰੀਆਂ ਨੇ ਬਚਾਈ ਜਾਨ

THE BURNING BUS - ਛਾਲਾਂ ਮਾਰ ਕੇ ਸਵਾਰੀਆਂ ਨੇ ਬਚਾਈ ਜਾਨ

ਜਦੋਂ ਚੱਲਦੀ ਬੱਸ ਨੂੰ ਅੱਗ ਲੱਗੀ ਤਾਂ ਹਰ ਕਿਸੇ ਨੂੰ ਆਪਣੀ ਜਾਨ ਬਚਾਉਣ ਦੀ ਪੈ ਗਈ। ਕਿਸੇ ਨੇ ਤਾਕੀ ਚੋਂ ਛਾਲ ਮਾਰੀ ਤੇ ਕਿਸੇ ਨੇ ਖਿੜਕੀ ਚੋਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

Date Updated Last Updated : 30 November 2023, 08:51 PM IST
Share:

ਪੰਜਾਬ ਦੇ ਜਿਲ੍ਹਾ ਬਰਨਾਲਾ 'ਚ ਵੱਡਾ ਹਾਦਸਾ ਹੋਣੋਂ ਟਲਿਆ। ਬੱਸ ਸਟੈਂਡ ਤੋਂ ਥੋੜ੍ਹੀ ਦੂਰੀ 'ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਵਿੱਚੋਂ ਛਾਲਾਂ ਮਾਰ ਦਿੱਤੀਆਂ। ਇਸ ਦੌਰਾਨ ਸਵਾਰੀਆਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਸਿੱਧੂ ਟਰਾਂਸਪੋਰਟ ਦੀ ਏ.ਸੀ. ਪ੍ਰਾਈਵੇਟ ਬੱਸ ਬਠਿੰਡਾ ਤੋਂ ਬਰਨਾਲਾ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਬੱਸ ਸਟੈਂਡ ਤੋਂ ਜਦੋਂ ਬੱਸ ਥੋੜੀ ਦੂਰੀ 'ਤੇ ਸਥਿਤ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰੇ ਨੇੜੇ ਪਹੁੰਚੀ ਤਾਂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਮੁੱਖ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਸਮੇਂ 'ਚ ਬੱਸ ਬੁਰੀ ਤਰ੍ਹਾਂ ਸੜ ਗਈ। 

ਐਸਡੀਐਮ ਨੇ ਦਿੱਤੇ ਜਾਂਚ ਦੇ ਹੁਕਮ

ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਸਮੇਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ| ਐਸਡੀਐਮ ਬਰਨਾਲਾ ਗੋਪਾਲ ਸਿੰਘ ਨੇ ਕਿਹਾ ਕਿ ਬੱਸ ਨੂੰ ਅੱਗ ਲੱਗਣਾ ਚਿੰਤਾ ਦਾ ਵਿਸ਼ਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਲੋਕਾਂ ਦੀ ਜਾਨ ਬਚ ਗਈ।ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬੱਸ ਨੂੰ ਅੱਗ ਲੱਗਣ ਦਾ ਮੁੱਖ ਕਾਰਨ ਕੀ ਸੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

Tags :

Recent News